ਨਵੀਂ ਦਿੱਲੀ— ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਨਿਯੁਕਤੀਆਂ 'ਚ ਰਿਜ਼ਰਵੇਸ਼ਨ ਲਾਗੂ ਕਰਨ ਨੂੰ ਲੈ ਕੇ ਦੋਸ਼ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਕੋਈ ਵਿਅਕਤੀ ਜਾਂ ਸੰਸਥਾ ਅਨੁਸੂਚਿਤ ਜਾਤੀ, ਜਨਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦਾ ਰਿਜ਼ਰਵੇਸ਼ਨ ਨਹੀਂ ਖੋਹ ਸਕਦਾ। ਲੋਕ ਸਭਾ 'ਚ ਸਿਫਰ ਕਾਲ ਦੌਰਾਨ ਸਮਾਜਵਾਦੀ ਪਾਰਟੀ ਦੇ ਧਰਮਿੰਦਰ ਯਾਦਵ ਨੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ 5 ਮਾਰਚ ਦੀ ਇਕ ਸੂਚਨਾ ਦਾ ਹਵਾਲਾ ਦਿੱਤਾ ਅਤੇ ਦੋਸ਼ ਲਾਇਆ ਕਿ ਸਰਕਾਰ ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਰਿਜ਼ਰਵੇਸ਼ਨ ਖਤਮ ਕਰਨਾ ਚਾਹੁੰਦੀ ਹੈ।
ਜਾਣਕਾਰੀ ਮੁਤਾਬਕ ਯਾਦਵ ਨੇ ਕੁਝ ਯੂਨੀਵਰਸਿਟੀਆਂ 'ਚ ਖਾਲੀ ਅਹੁਦਿਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ, 'ਸਰਕਾਰ ਨੂੰ ਆਰਡੀਨੈਂਸ ਜਾਰੀ ਕਰਕੇ ਉੱਚ ਸਿੱਖਿਆ ਸੰਸਥਾਵਾਂ 'ਚ ਰਿਜ਼ਰਵੇਸ਼ਨ ਨੂੰ ਮੁੜ ਸਥਾਪਿਤ ਕਰਨਾ ਚਾਹੀਦਾ ਹੈ। ਇਸ 'ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਸੰਸਥਾ ਰਿਜ਼ਰਵੇਸ਼ਨ ਨਹੀਂ ਖੋਹ ਸਕਦਾ। ਸਿੰਘ ਨੇ ਕਿਹਾ ਕਿ ਇਸ 'ਤੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੇਰਵਾ ਦੇਵੇਗਾ।
ਜ਼ਿਕਰਯੋਗ ਹੈ ਕਿ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਣ 'ਤੇ ਪ੍ਰਸ਼ਨਕਾਲ ਦੌਰਾਨ ਸਪਾ ਮੈਂਬਰ ਵਿਦਿਅਕ ਸੰਸਥਾਵਾਂ 'ਚ ਅਨੁਸੂਚਿਤ ਜਾਤੀ, ਜਨਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਰਿਜ਼ਰਵੇਸ਼ਨ ਦੇ ਪ੍ਰਬੰਧ ਨੂੰ ਠੀਕ ਢੰਗ ਨਾਲ ਲਾਗੂ ਨਹੀਂ ਕੀਤੇ ਜਾਣ ਦਾ ਦੋਸ਼ ਲਾ ਰਹੇ ਸਨ। ਸਪਾ ਮੈਂਬਰ ਇਸ ਵਿਸ਼ੇ ਨੂੰ ਚੁੱਕਦੇ ਹੋਏ ਸੀਟ ਦੇ ਨੇੜੇ ਆ ਕੇ ਨਾਅਰੇਬਾਜ਼ੀ ਵੀ ਕਰ ਰਹੇ ਸਨ।
ਮੋਦੀ ਸਰਕਾਰ ਦੇ ਖਿਲਾਫ ਬੇਭਰੋਸਗੀ ਮਤਾ ਬਹਿਸ ਲਈ ਪ੍ਰਵਾਨ
NEXT STORY