ਨਵੀਂ ਦਿੱਲੀ– ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਪੂਰਬੀ ਲੱਦਾਖ ਵਿਚ ਚੀਨ ਨਾਲ ਚੱਲ ਰਹੇ ਫੌਜੀ ਤਣਾਅ ਨੂੰ ਵੇਖਦਿਆਂ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ. ਆਰ. ਓ.) ਨੂੰ ਸਰਹੱਦੀ ਖੇਤਰਾਂ ’ਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਨੂੰ ਤੇਜ਼ੀ ਨਾਲ ਵਧਾਉਣ ਅਤੇ ਮਜ਼ਬੂਤ ਕਰਨ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਯਤਨ ਕਰਨੇ ਚਾਹੀਦੇ ਹਨ।
ਸ਼ਨੀਵਾਰ ਇੱਥੇ ਸੰਗਠਨ ਦੇ 63ਵੇਂ ਸਥਾਪਨਾ ਦਿਵਸ ਦੇ ਮੌਕੇ ’ਤੇ ਆਯੋਜਿਤ ਪ੍ਰੋਗਰਾਮ ’ਚ ਉਨ੍ਹਾਂ ਕਿਹਾ ਕਿ ਉੱਤਰੀ ਖੇਤਰ ’ਚ ਚੀਨ ਦੀ ਮੌਜੂਦਗੀ ਵਧੀ ਹੈ। ਪਹਾੜੀ ਇਲਾਕਿਆਂ ਵਿਚ ਉਸਾਰੀ ਦੇ ਕੰਮ ਵਿਚ ਨਿਪੁੰਨ ਹੋਣ ਕਾਰਨ ਚੀਨੀ ਵੱਖ-ਵੱਖ ਥਾਵਾਂ ’ਤੇ ਬਹੁਤ ਜਲਦੀ ਪਹੁੰਚ ਜਾਂਦੇ ਹਨ। ਸੰਗਠਨ ਨੂੰ ਬਰਾਬਰ ਕੰਮ ਕਰਨਾ ਜਾਰੀ ਰੱਖਣਾ ਚਾਹੀਦਾ ਹੈ। ਤਕਨਾਲੋਜੀ ਦੀ ਪੂਰੀ ਵਰਤੋਂ ਨਾਲ ਆਪਣੀ ਸਮਰੱਥਾ ਵਧਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ।
ਰੱਖਿਆ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਸਰਹੱਦੀ ਖੇਤਰ ਵਿਕਾਸ ਦੇ ਨਵੇਂ ਕੇਂਦਰਾਂ ਵਜੋਂ ਉੱਭਰੇ ਹਨ । ਉੱਤਰ-ਪੂਰਬ ਵਰਗੇ ਖੇਤਰ ਨਾ ਸਿਰਫ਼ ਆਪਣਾ ਵਿਕਾਸ ਕਰ ਰਹੇ ਹਨ, ਸਗੋਂ ਦੇਸ਼ ਦੀ ਸਰਬਪੱਖੀ ਤਰੱਕੀ ਦੇ ਗੇਟ-ਵੇ ਵੀ ਬਣ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਖੇਤਰਾਂ ਦਾ ਵਿਕਾਸ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦੀ ਤਰੱਕੀ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਉੱਤਰ-ਪੂਰਬੀ ਖੇਤਰ ਭਾਰਤ ਨੂੰ ਦੱਖਣੀ ਏਸ਼ੀਆ ਅਤੇ ਦੱਖਣੀ- ਪੂਰਬੀ ਏਸ਼ੀਆ ਨਾਲ ਜੋੜਦਾ ਹੈ।
ਭਾਰਤ ’ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਇਕ ਦਿਨ ’ਚ ਆਏ 3,451 ਨਵੇਂ ਮਾਮਲੇ
NEXT STORY