ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ 'ਚ ਸ਼ਸਤਰ ਪੂਜਾ (ਹਥਿਆਰਾਂ ਦੀ ਪੂਜਾ)ਕੀਤੀ ਅਤੇ ਇਕ ਮੋਹਰੀ ਮਿਲਟਰੀ ਸਾਈਟ 'ਤੇ ਫ਼ੌਜ ਦੇ ਜਵਾਨਾਂ ਨਾਲ ਦੁਸਹਿਰਾ ਮਨਾਇਆ। ਫ਼ੌਜ ਮੁਖੀ ਜਨਰਲ ਮਨੋਜ ਪਾਂਡੇ ਨਾਲ ਰਾਜਨਾਥ ਨੇ ਅਰੁਣਾਚਲ ਪ੍ਰਦੇਸ਼ ਵਿਚ ਅਸਲ ਕੰਟਰੋਲ ਰੇਖਾ (LAC) 'ਤੇ ਭਾਰਤ ਦੀਆਂ ਫ਼ੌਜੀ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਅਟੁੱਟ ਵਚਨਬੱਧਤਾ ਅਤੇ ਬੇਮਿਸਾਲ ਦਲੇਰੀ ਨਾਲ ਸਰਹੱਦ ਦੀ ਰਾਖੀ ਕਰਨ ਲਈ ਜਵਾਨਾਂ ਦੀ ਤਾਰੀਫ਼ ਕੀਤੀ।
ਇਹ ਵੀ ਪੜ੍ਹੋ- ਸਹੇਲੀ ਲਈ ਦਾਅ 'ਤੇ ਲਾ 'ਤੀ ਨੌਕਰੀ, ਫਰਜ਼ੀ ਤਰੀਕੇ ਨਾਲ ਪ੍ਰੀਖਿਆ ਦਿੰਦੇ ਫੜੀਆਂ ਗਈਆਂ ਮਹਿਲਾ SI ਤੇ ਕਾਂਸਟੇਬਲ
ਚੌਕੀਆਂ ਦਾ ਦੌਰਾ ਕਰਨ ਤੋਂ ਬਾਅਦ ਫ਼ੌਜੀਆਂ ਨਾਲ ਗੱਲ ਕਰਦੇ ਹੋਏ ਰਾਜਨਾਥ ਨੇ ਕਿਹਾ ਕਿ ਮੌਜੂਦਾ ਗਲੋਬਲ ਸਥਿਤੀ ਦੇ ਮੱਦੇਨਜ਼ਰ ਦੇਸ਼ ਦੇ ਸੁਰੱਖਿਆ ਉਪਕਰਨਾਂ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਕੋਈ ਬਦਲ ਨਹੀਂ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਰੱਖਿਆ ਉਪਕਰਨਾਂ ਦੇ ਸਵਦੇਸ਼ੀ ਉਤਪਾਦਨ ਰਾਹੀਂ ਦੇਸ਼ ਦੀ ਫੌਜੀ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਔਖੇ ਹਾਲਾਤਾਂ 'ਚ ਸਰਹੱਦ ਦੀ ਰਾਖੀ ਕਰ ਰਹੇ ਹੋ, ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਘੱਟ ਹੈ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਦੇਸ਼ ਦੇ ਲੋਕਾਂ ਨੂੰ ਤੁਹਾਡੇ 'ਤੇ ਮਾਣ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ ਹੀ ‘ਦਮ-ਘੋਟੂ’ ਹੋਈ ਦਿੱਲੀ ਦੀ ਹਵਾ, AQI ਹੋਇਆ 300 ਦੇ ਪਾਰ
ਤਵਾਂਗ ਵਿਚ ਫ਼ੌਜੀਆਂ ਨਾਲ ਸ਼ਸਤਰ ਪੂਜਾ (ਹਥਿਆਰਾਂ ਦੀ ਪੂਜਾ) ਕਰਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਦੀ ‘ਸੱਚਾਈ ਅਤੇ ਧਰਮ’ ਨੂੰ ਵਿਜੇਦਸ਼ਮੀ ਦੇ ਤਿਉਹਾਰ ਦੇ ਲੋਕ-ਧਾਰਾ ਦਾ ਜਿਊਂਦਾ ਜਾਗਦਾ ਸਬੂਤ ਦੱਸਿਆ। ਰੱਖਿਆ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਬਲਾਂ ਦੀ ਬਹਾਦਰੀ ਅਤੇ ਵਚਨਬੱਧਤਾ ਵਿਸ਼ਵ ਪੱਧਰ 'ਤੇ ਭਾਰਤ ਦੇ ਵਧਦੇ ਕੱਦ ਦੇ ਮੁੱਖ ਕਾਰਨਾਂ 'ਚੋਂ ਇਕ ਹੈ ਅਤੇ ਇਹ ਹੁਣ ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ 'ਚੋਂ ਇਕ ਹੈ।
ਇਹ ਵੀ ਪੜ੍ਹੋ- ਕਸ਼ਮੀਰ 'ਚ ਰਹਿ ਰਹੀਆਂ ਪਾਕਿ ਮੂਲ ਦੀਆਂ ਔਰਤਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਸਤਾਉਣ ਲੱਗਾ ਇਹ ਡਰ
ਰਾਜਨਾਥ ਸਿੰਘ ਨੇ ਆਰਥਿਕ ਖੇਤਰ 'ਚ ਭਾਰਤ ਦੀ ਸਫਲਤਾ ਨੂੰ ਦੇਸ਼ ਦੇ ਵਧਦੇ ਵਿਸ਼ਵਵਿਆਪੀ ਅਕਸ ਦਾ ਇਕ ਕਾਰਨ ਦੱਸਿਆ ਪਰ ਇਹ ਵੀ ਕਿਹਾ ਕਿ ਜੇਕਰ ਹਥਿਆਰਬੰਦ ਬਲਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੁਰੱਖਿਆ ਨਾ ਕੀਤੀ ਹੁੰਦੀ ਤਾਂ ਇਸ ਦਾ ਕੱਦ ਨਹੀਂ ਵਧਣਾ ਸੀ।
ਕਾਰ ਅਤੇ ਸਰਕਾਰੀ ਬੱਸ ਵਿਚਾਲੇ ਹੋਈ ਜ਼ੋਰਦਾਰ ਟੱਕਰ, 7 ਲੋਕਾਂ ਦੀ ਮੌਤ
NEXT STORY