ਲਖਨਊ- ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਯਾਨੀ ਕਿ ਅੱਜ ਲਖਨਊ ਸੰਸਦੀ ਚੋਣ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਰਾਜਨਾਥ ਸਿੰਘ ਨੇ ਪ੍ਰਮੁੱਖ ਨੇਤਾਵਾਂ ਅਤੇ ਸਮਰਥਕਾਂ ਨਾਲ ਕਲੈਕਟ੍ਰੇਟ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਚੋਣ ਅਧਿਕਾਰੀ ਦੇ ਸਾਹਮਣੇ ਰਾਜਨਾਥ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜ ਸਭਾ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਦੀ ਹਾਜ਼ਰੀ ਵਿਚ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ।
ਰਾਜਨਾਥ ਸਿੰਘ ਨੇ ਸਭ ਤੋਂ ਪਹਿਲਾਂ 2014 'ਚ ਲਖਨਊ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਅਤੇ ਜਿੱਤੇ। 2019 ਵਿਚ ਵੀ ਇੱਥੋਂ ਉਨ੍ਹਾਂ ਨੇ ਆਪਣੀ ਜਿੱਤ ਬਰਕਰਾਰ ਰੱਖੀ। ਰੱਖਿਆ ਮੰਤਰੀ ਤੀਜੀ ਵਾਰ ਲਖਨਊ ਤੋਂ ਤੀਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਲਖਨਊ ਚੋਣ ਖੇਤਰ ਦੀ ਨੁਮਾਇੰਦਗੀ ਕੀਤੀ ਸੀ। ਦੱਸ ਦੇਈਏ ਕਿ ਲਖਨਊ ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਵਿਚ 20 ਮਈ ਨੂੰ ਵੋਟਾਂ ਪੈਣਗੀਆਂ।
ਕੇਜਰੀਵਾਲ ਨਾਲ ਮੁਲਾਕਾਤ ਕਰੇਗੀ ਸੁਨੀਤਾ, ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
NEXT STORY