ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰ ਕੇ ਇਸ ਸੰਬੰਧੀ ਜਾਣਕਾਰੀ ਦਿੱਤੀ। ਰਾਜਨਾਥ ਸਿੰਘ ਨੇ ਸੋਮਵਾਰ ਨੂੰ ਟਵੀਟ ਕਰ ਕੇ ਕਿਹਾ,‘‘ਮੈਂ ਅੱਜ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੇਟਿਵ ਨਿਕਲਿਆ ਹਾਂ। ਮੈਂ ਹੋਮ ਕੁਆਰੰਟੀਨ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ, ਜੋ ਹਾਲ ਹੀ ’ਚ ਮੇਰੇ ਸੰਪਰਕ ’ਚ ਆਏ ਹਨ ਅਤੇ ਖ਼ੁਦ ਨੂੰ ਵੱਖ ਕਰਨ ਅਤੇ ਟੈਸਟ ਕਰਾਉਣ ਦੀ ਅਪੀਲ ਕਰਦੇ ਹਨ।’’
8 ਜਨਵਰੀ ਨੂੰ ਰਾਜਨਾਥ ਸਿੰਘ ਨੇ ਇਕ ਵੈੱਬਿਨਾਰ ਨੂੰ ਸੰਬੋਧਨ ਕੀਤਾ ਸੀ। ਜਿਸ ’ਚ 100 ਨਵੇਂ ਸੈਨਿਕ ਸਕੂਲਾਂ ਨੂੰ ਕੁੜੀਆਂ ਨੂੰ ਹਥਿਆਰਬੰਦ ਫ਼ੋਰਸਾਂ ’ਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਸੀ। ਸੋਮਵਾਰ ਨੂੰ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਅਨੁਸਾਰ, ਭਾਰਤ ਨੇ ਪਿਛਲੇ 24 ਘੰਟਿਆਂ ’ਚ 1,79,723 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ, ਜਿਸ ਨਾਲ ਦੇਸ਼ ’ਚ ਰੋਜ਼ਾਨਾ ਸਕਾਰਾਤਮਕਤਾ ਦਰ 13.29 ਫੀਸਦੀ ਹੋ ਗਈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਹਰਿਆਣਾ ਸਰਕਾਰ ਨੇ 26 ਜਨਵਰੀ ਤੱਕ ਸਾਰੇ ਸਕੂਲ-ਕਾਲਜ ਕੀਤੇ ਬੰਦ
NEXT STORY