ਨਵੀਂ ਦਿੱਲੀ : ਲੋਕ ਸਭਾ ਦੇ ਸਪੀਕਰ ਅਹੁਦੇ 'ਤੇ ਸਰਬਸੰਮਤੀ ਬਣਾਉਣ ਦੀ ਜ਼ਿੰਮੇਵਾਰੀ ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸੌਂਪੀ ਗਈ ਹੈ। ਮੰਗਲਵਾਰ ਨੂੰ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਨੂੰ ਲੈ ਕੇ ਰੱਖਿਆ ਮੰਤਰੀ ਦੇ ਘਰ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਨੇਤਾਵਾਂ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿਚ ਸਪੀਕਰ ਦੇ ਅਹੁਦੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਦੱਸ ਦੇਈਏ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਲੋਕ ਸਭਾ ਦੇ ਨਵੇਂ ਮੈਂਬਰ ਸਹੁੰ ਚੁੱਕਣਗੇ ਅਤੇ ਫਿਰ 26 ਜੂਨ ਨੂੰ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਵੇਗੀ।
ਇਹ ਵੀ ਪੜ੍ਹੋ - Amazon ਤੋਂ ਮੰਗਵਾਇਆ ਪਾਰਸਲ, ਬਾਕਸ ਵਿਚ ਜਿਊਂਦਾ ਕੋਬਰਾ ਦੇਖ ਜੋੜੇ ਦੇ ਉੱਡੇ ਹੋਸ਼ (ਵੀਡੀਓ)
ਸੂਤਰਾਂ ਅਨੁਸਾਰ ਇਸ ਲਈ ਭਾਜਪਾ ਨੇ ਸਹਿਯੋਗੀ ਪਾਰਟੀਆਂ ਤੋਂ ਵੀ ਸੁਝਾਅ ਮੰਗੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਹਿਯੋਗੀ ਪਾਰਟੀਆਂ ਨੇ ਆਪਣਾ ਫ਼ੈਸਲਾ ਭਾਜਪਾ 'ਤੇ ਹੀ ਛੱਡ ਦਿੱਤਾ ਹੈ। ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਹੋਈ ਮੀਟਿੰਗ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਭੂਪੇਂਦਰ ਯਾਦਵ, ਮਨੋਹਰ ਲਾਲ, ਧਰਮਿੰਦਰ ਪ੍ਰਧਾਨ, ਕਿਰਨ ਰਿਜਿਜੂ, ਐੱਸ. ਜੈਸ਼ੰਕਰ, ਵਰਿੰਦਰ ਕੁਮਾਰ ਅਤੇ ਅੰਨਪੂਰਨਾ ਦੇਵੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ JDU ਦੇ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਚਿਰਾਗ ਪਾਸਵਾਨ ਸਮੇਤ NDA ਦੇ ਕੁਝ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ - ਨਸ਼ੇ ਦੀ ਹਾਲਤ 'ਚ ਰਾਜ ਸਭਾ ਮੈਂਬਰ ਦੀ ਧੀ ਨੇ ਫੁੱਟਪਾਥ 'ਤੇ ਸੌਂ ਰਹੇ ਵਿਅਕਤੀ 'ਤੇ ਚੜ੍ਹਾਈ BMW, ਹੋਈ ਮੌਤ
ਇਨ੍ਹਾਂ ਨਾਵਾਂ ਦੀ ਹੋ ਰਹੀ ਹੈ ਚਰਚਾ
ਲੋਕ ਸਭਾ ਸਪੀਕਰ ਦੇ ਅਹੁਦੇ ਲਈ ਇਸ ਸਮੇਂ ਕਈ ਨਾਵਾਂ ਦੀ ਚਰਚਾ ਚੱਲ ਰਹੀ ਹੈ। ਓਮ ਬਿਰਲਾ ਦੇ ਮੁੜ ਲੋਕ ਸਭਾ ਸਪੀਕਰ ਬਣਨ ਦੀ ਵੀ ਚਰਚਾ ਹੈ। ਓਮ ਬਿਰਲਾ ਰਾਜਸਥਾਨ ਦੇ ਕੋਟਾ ਲੋਕ ਸਭਾ ਹਲਕੇ ਤੋਂ ਜਿੱਤੇ ਹਨ। ਸਪੀਕਰ ਦੇ ਅਹੁਦੇ ਲਈ ਡੀ.ਪੁਰਦੇਸ਼ਵਰੀ, ਰਾਧਾ ਮੋਹਨ ਸਿੰਘ ਅਤੇ ਭਰਤਰਿਹਰੀ ਮਹਿਤਾਬ ਦੇ ਨਾਵਾਂ 'ਤੇ ਵੀ ਚਰਚਾ ਚੱਲ ਰਹੀ ਹੈ। ਬਿਹਾਰ ਤੋਂ ਆਏ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਛੇਵੀਂ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਡੀ. ਪੁਰੰਡੇਸ਼ਵਰੀ ਆਂਧਰਾ ਪ੍ਰਦੇਸ਼ ਵਿੱਚ ਭਾਜਪਾ ਦੀ ਸੂਬਾ ਇਕਾਈ ਦੀ ਮੁਖੀ ਹੈ ਅਤੇ ਰਾਜ ਦੇ ਸਾਬਕਾ ਮੁੱਖ ਮੰਤਰੀ ਅਤੇ ਅਭਿਨੇਤਾ ਐਨਟੀ ਰਾਮਾ ਰਾਓ (ਐਨ.ਟੀ.ਆਰ.) ਦੀ ਧੀ ਹੈ। ਉਹ ਟੀਡੀਪੀ ਮੁਖੀ ਅਤੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਦੀ ਰਿਸ਼ਤੇਦਾਰ ਵੀ ਹੈ। ਅਜਿਹੇ 'ਚ ਜੇਕਰ ਭਾਜਪਾ ਉਨ੍ਹਾਂ ਦਾ ਨਾਂ ਚੁਣਦੀ ਹੈ ਤਾਂ ਟੀਡੀਪੀ ਨੂੰ ਵੀ ਕੋਈ ਇਤਰਾਜ਼ ਨਹੀਂ ਹੋਵੇਗਾ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਣੀਪੁਰ ’ਚ ਭੜਕੀ ਭੀੜ ਨੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਲਾਹ ਕੇ ਸਾੜ ਦਿੱਤੀ ਬੱਸ
NEXT STORY