ਨਵੀਂ ਦਿੱਲੀ-ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਯੋਜਨਾ ਨੂੰ ਲੈ ਕੇ ਫੌਜ 'ਚ ਭਰਤੀ ਹੋਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ 'ਚ ਕਾਫ਼ੀ ਨਾਰਾਜ਼ਗੀ ਹੈ। ਲਿਹਾਜ਼ਾ ਪੂਰਾ ਭਾਰਤ ਇਸ ਦੇ ਚੱਲਦੇ ਗੁੱਸੇ ਦੀ ਅੱਗ 'ਚ ਝੁਲਸ ਰਿਹਾ ਹੈ। ਇਸ ਯੋਜਨਾ 'ਤੇ ਭੜਕੇ ਵਿਰੋਧ ਪ੍ਰਦਰਸ਼ਨ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ ਦੀ ਬੈਠਕ ਬੁਲਾਈ ਹੈ।
ਇਹ ਵੀ ਪੜ੍ਹੋ : ਕੇਂਦਰ ਨੇ ਜਸਟਿਸ RP ਦੇਸਾਈ ਨੂੰ ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਚੇਅਰਪਰਸਨ ਕੀਤਾ ਨਿਯੁਕਤ
ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ 11 ਵਜੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਭਾਵ ਥਲ ਸੈਨਾ ਮੁਖੀ ਮਨੋਜ ਪਾਂਡੇ, ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਆਰ. ਹਰਿ ਕੁਮਾਰ ਅਤੇ ਹਵਾਈ ਸੈਨਾ ਮੁਖੀ ਵੀ.ਆਰ. ਚੌਧਰੀ ਨਾਲ ਬੈਠਕ ਕਰਨਗੇ।ਦੱਸ ਦੇਈਏ ਕਿ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੈਨਾ 'ਚ ਬਹਾਲੀ ਲਈ 'ਅਗਨੀਪਥ' ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਤੋਂ ਦੇਸ਼ ਦੇ ਕਈ ਸੂਬਿਆਂ 'ਚ ਇਸ ਦਾ ਕਾਫ਼ੀ ਵਿਰੋਧ ਹੋ ਰਿਹਾ ਹੈ। ਬਿਹਾਰ ਅਤੇ ਉੱਤਰ ਪ੍ਰਦੇਸ਼ 'ਚ ਇਸ ਦਾ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਰੂਸ ਦੇ ਹਮਲਿਆਂ ਦਰਮਿਆਨ ਯੂਕ੍ਰੇਨ ਨੂੰ ਮਿਲਿਆ EU 'ਚ ਸ਼ਾਮਲ ਹੋਣ ਦਾ ਸੰਭਾਵਿਤ ਰਸਤਾ
ਇਸ ਬਹਾਲੀ ਯੋਜਨਾ ਵਿਰੁੱਧ ਪ੍ਰਦਰਸ਼ਨ ਅੱਜ ਵੀ ਜਾਰੀ ਹੈ। ਦੇਸ਼ ਭਰ 'ਚ ਚੱਲ ਰਹੇ ਹਿੰਸਕ ਅੰਦੋਲਨ ਦਰਮਿਆਨ ਬਿਹਾਰ ਦੇ 12 ਸੂਬਿਆਂ 'ਚ ਇੰਟਰਨੈੱਟ 'ਤੇ ਪਾਬੰਦੀ ਲੱਗਾ ਦਿੱਤੀ ਗਈ ਹੈ। ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ 'ਚ ਵੀ 24 ਘੰਟਿਆਂ ਲਈ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਏਜੰਸੀਆਂ ਨੇ ਸੂਬਿਆਂ ਨੂੰ ਅਲਰਟ ਕੀਤਾ ਹੈ। ਉਥੇ ਦੂਜੇ ਪਾਸੇ ਯੂ.ਪੀ. 'ਚ ਅਗਨੀਪਥ ਵਿਰੁੱਧ ਸੜਕ 'ਤੇ ਪ੍ਰਦਰਸ਼ਨ ਕਰ ਰਹੇ ਸ਼ਰਾਰਤੀ ਅਨਸਰਾਂ 'ਤੇ ਯੋਗੀ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਗ੍ਰਿਫ਼ਤਾਰ ਨੌਜਵਾਨਾਂ 'ਤੇ ਕਤਲ ਦੀ ਕੋਸ਼ਿਸ਼ ਸਮੇਤ ਗੰਭੀਰ ਧਾਰਾਵਾਂ ਜੋੜੀਆਂ ਗਈਆਂ ਹਨ।
ਇਹ ਵੀ ਪੜ੍ਹੋ : ਅੰਮ੍ਰਿਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕਿਹਾ- ਆਪਣੀ ਇੰਡਸਟਰੀ ਨੂੰ ਹੈ ਯੂਨਿਟੀ ਦੀ ਲੋੜ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਮੂਸੇਵਾਲਾ ਕਤਲ ਕਾਂਡ : ਪੰਜਾਬ ਪੁਲਸ ਨੇ ਬਿਹਾਰ 'ਚ ਮਾਰਿਆ ਛਾਪਾ, ਇਕ ਹੋਰ ਗੈਂਗਸਟਰ ਗ੍ਰਿਫ਼ਤਾਰ
NEXT STORY