ਨੈਸ਼ਨਲ ਡੈਸਕ- ਅੱਜ ਭਾਰਤ ਦੇ ਰੱਖਿਆ ਮੰਤਰੀ ਗੁਜਰਾਤ ਦੇ ਭੁੱਜ ਸਥਿਤ ਭਾਰਤੀ ਏਅਰਫੋਰਸ ਦੇ ਏਅਰਬੇਸ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਜਵਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਭਾਰਤ ਅੱਤਵਾਦ ਦੇ ਖ਼ਿਲਾਫ਼ ਜੰਗ ਜਾਰੀ ਰੱਖੇਗਾ ਤੇ ਆਤੰਕ 'ਤੇ ਹਮਲਾ ਹੁਣ 'ਨਿਊ ਨਾਰਮਲ' ਹੈ।
ਉਨ੍ਹਾਂ ਅੱਗੇ ਪਾਕਿਸਤਾਨ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਮੈਂ ਇਕ ਹੋਰ ਗੱਲ ਸਾਫ਼ ਕਰਨਾ ਚਾਹੁੰਦਾ ਹਾਂ ਕਿ ਆਪਰੇਸ਼ਨ ਸਿੰਦੂਰ ਹਾਲੇ ਖ਼ਤਮ ਨਹੀਂ ਹੋਇਆ ਹੈ। ਜੋ ਕੁਝ ਹੋਇਆ ਹੈ, ਉਹ ਸਿਰਫ਼ ਇਕ ਟ੍ਰੇਲਰ ਹੈ। ਜਦੋਂ ਸਹੀ ਸਮਾਂ ਆਇਆ ਤਾਂ ਅਸੀਂ ਪੂਰੀ ਫ਼ਿਲਮ ਵੀ ਦਿਖਾਵਾਂਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਨਾਥ ਸਿੰਘ ਬੀਤੇ ਦਿਨ ਸ਼੍ਰੀਨਗਰ ਏਅਰਬੇਸ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਜਵਾਨਾਂ 'ਚ ਜੋਸ਼ ਜਗਾਇਆ ਸੀ ਤੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਸੀ। ਏਅਰਬੇਸ ਦੇ ਇਹ ਦੌਰੇ ਪਾਕਿਸਤਾਨ ਦੇ ਉਸ ਝੂਠ ਦਾ ਵੀ ਪਰਦਾਫਾਸ਼ ਕਰਦੇ ਹਨ, ਜਦੋਂ ਉਨ੍ਹਾਂ ਕਿਹਾ ਸੀ ਕਿ ਅਸੀਂ ਭਾਰਤ ਦੇ ਕਈ ਏਅਰਬੇਸਾਂ ਨੂੰ ਨਿਸ਼ਾਨਾ ਬਣਾਇਆ ਹੈ।
ਇਹ ਵੀ ਪੜ੍ਹੋ- Apple ਨੇ ਟਰੰਪ ਨੂੰ ਦਿੱਤਾ ਝਟਕਾ ! ਕਿਹਾ- 'ਭਾਰਤ 'ਚ ਬਣਦੇ ਰਹਿਣਗੇ IPhones...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੌਜ ਦਾ ਅਪਮਾਨ ਕਰਨ ਵਾਲਾ ਮੰਤਰੀ ਹੋਵੇ ਬਰਖ਼ਾਸਤ, ਭਾਜਪਾ ਮੰਗੇ ਮੁਆਫ਼ੀ: ਕਾਂਗਰਸ
NEXT STORY