ਨੈਸ਼ਨਲ ਡੈਸਕ- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਸ਼੍ਰੀਨਗਰ ਦੇ ਪਹੁੰਚੇ, ਜਿੱਥੇ ਉਨ੍ਹਾਂ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਜਵਾਨਾਂ ਦੇ ਆਪਰੇਸ਼ਨ ਸਿੰਦੂਰ 'ਚ ਯੋਗਦਾਨ ਬਾਰੇ ਬੋਲਦੇ ਹੋਏ ਕਿਹਾ ਕਿ ਦੇਸ਼ ਨੂੰ ਤੁਹਾਡੇ 'ਤੇ ਮਾਣ ਹੈ। ਇਸ ਦੌਰਾਨ ਰੱਖਿਆ ਮੰਤਰੀ ਦੇ ਨਾਲ ਜੰਮੂ ਅਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਵੀ ਮੌਜੂਦ ਹਨ। ਜ਼ਿਕਰਯੋਗ ਹੈ ਕਿ ਆਪਰੇਸ਼ਨ ਸਿੰਦੂਰ ਤੋਂ ਬਾਅਦ ਰੱਖਿਆ ਮੰਤਰੀ ਦਾ ਇਹ ਪਹਿਲਾ ਜੰਮੂ-ਕਸ਼ਮੀਰ ਦੌਰਾ ਹੈ।
ਇਸ ਦੌਰਾਨ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਪਰੇਸ਼ਨ ਸਿੰਦੂਰ ਲਈ ਦੇਸ਼ ਨੂੰ ਆਪਣੇ ਜਵਾਨਾਂ 'ਤੇ ਮਾਣ ਹੈ ਤੇ ਇਸ ਮਿਸ਼ਨ ਨੂੰ ਪਾਕਿਸਤਾਨ ਵੀ ਕਦੇ ਨਹੀਂ ਭੁੱਲ ਸਕਦਾ। ਪਹਿਲਗਾਮ 'ਚ ਹੋਏ ਕਾਇਰਾਨਾ ਹਮਲੇ ਦੀ ਪਾਕਿਸਤਾਨ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ।
ਇਹ ਵੀ ਪੜ੍ਹੋ- ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ
ਉਨ੍ਹਾਂ ਅੱਗੇ ਕਿਹਾ ਕਿ ਭਵਿੱਖ 'ਚ ਭਾਰਤ 'ਤੇ ਅਜਿਹਾ ਕਾਇਰਾਨਾ ਹਮਲਾ ਜੰਗ ਦਾ ਐਲਾਨ ਮੰਨਿਆ ਜਾਵੇਗਾ ਤੇ ਫ਼ਿਰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ ਤੇ ਪਾਕਿਸਤਾਨ ਨੂੰ ਆਪਣੀ ਭਾਸ਼ਾ 'ਚ ਜਵਾਬ ਦੇਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਹੁਣ ਸਿਰਫ਼ ਪੀ.ਓ.ਕੇ. ਦੇ ਮੁੱਦੇ 'ਤੇ ਗੱਲਬਾਤ ਹੋਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਪਾਕਿਸਤਾਨ ਦੀ ਨਿਊਕਲੀਅਰ ਹਮਲੇ ਦੀ ਧਮਕੀ ਦੀ ਪਰਵਾਹ ਨਹੀਂ ਕਰਦਾ ਤੇ ਸਾਡੀ ਜੰਗ ਅੱਤਵਾਦ ਨਾਲ ਹੈ, ਇਸ ਨੂੰ ਪਾਕਿਸਤਾਨ ਬਿਨਾਂ ਗੱਲ ਤੋਂ ਆਪਣੀ ਜੰਗ ਨਾ ਬਣਾਵੇ, ਨਹੀਂ ਤਾਂ ਅੱਗੇ ਵੀ ਉਸ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।
ਉਨ੍ਹਾਂ ਕਿਹਾ ਕਿ ਅੱਤਵਾਦ ਤੇ ਗੱਲਬਾਤ ਨਾਲ-ਨਾਲ ਨਹੀਂ ਚੱਲਣਗੇ। ਪਾਕਿਸਤਾਨ ਨੂੰ ਜੇਕਰ ਭਾਰਤ ਨਾਲ ਸ਼ਾਂਤੀ ਸਥਾਪਤ ਕਰ ਕੇ ਕਿਸੇ ਹੋਰ ਮੁੱਦੇ 'ਤੇ ਗੱਲ ਕਰਨੀ ਹੈ ਤਾਂ ਉਸ ਨੂੰ ਅੱਤਵਾਦੀਆਂ ਨੂੰ ਪਨਾਹ ਦੇਣਾ ਬੰਦ ਕਰਨਾ ਪਵੇਗਾ।
ਇਹ ਵੀ ਪੜ੍ਹੋ- ਚੁੱਕਿਆ ਗਿਆ ਇਕ ਹੋਰ ਜਾਸੂਸ ! ਭੈਣ ਦੇ ਘਰ ਰਹਿ ਕੇ ਪਾਕਿਸਤਾਨ ਭੇਜਦਾ ਸੀ ਖ਼ੁਫੀਆ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੜ ਲਾਜ਼ਮੀ ਹੋਇਆ ਮਾਸਕ, ਹੋ ਜਾਓ ਸਾਵਧਾਨ, ਜਾਰੀ ਹੋਈ ਚਿਤਾਵਨੀ
NEXT STORY