ਨਵੀਂ ਦਿੱਲੀ : ਅਸਾਮ ਦੇ ਜੋਰਹਾਟ ਏਅਰ ਫੋਰਸ ਸਟੇਸ਼ਨ 'ਤੇ ਭਾਰਤੀ ਹਵਾਈ ਫ਼ੌਜ ਦੇ AN-32 ਟ੍ਰਾਂਸਪੋਰਟ ਜਹਾਜ਼ ਦੇ ਕ੍ਰੈਸ਼ ਹੋਣ 'ਤੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।
ਇਹ ਹਾਦਸਾ ਸ਼ਨੀਵਾਰ ਸਵੇਰੇ ਲਗਭਗ 10:00 ਵਜੇ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਜੋਰਹਾਟ ਹਵਾਈ ਅੱਡੇ 'ਤੇ ਲੈਂਡ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਜਹਾਜ਼ ਨੂੰ ਅੱਗ ਲੱਗ ਗਈ ਤੇ ਭਾਰਤੀ ਹਵਾਈ ਫ਼ੌਜ ਦੇ 5 ਜਵਾਨ- ਸਕੁਐਡਰਨ ਲੀਡਰ ਪ੍ਰਸ਼ਾਂਤ ਸਿੰਘ, ਫਲਾਈਟ ਲੈਫਟੀਨੈਂਟ ਸ਼ੁਭਮ ਕੁਮਾਰ, ਸਾਰਜੈਂਟ ਜਿਤੇਂਦਰ ਸ਼ਰਮਾ, ਅਗਨੀਵੀਰਵਾਯੂ ਖੇਮਾਰਾਮ ਕੁਮਾਵਤ ਤੇ ਅਗਨੀਵੀਰਵਾਯੂ ਦਾਨਿਸ਼ ਆਲਮ ਸ਼ਹੀਦ ਹੋ ਗਏ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, "ਇਨ੍ਹਾਂ ਜਵਾਨਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਕੀਤੀ ਸੇਵਾ ਨੂੰ ਹਮੇਸ਼ਾ ਮਾਣ ਨਾਲ ਯਾਦ ਰੱਖਿਆ ਜਾਵੇਗਾ।" ਹਵਾਈ ਫ਼ੌਜ ਨੇ ਵੀ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ- ਭਾਰਤੀ ਫ਼ੌਜ ਦੇ 5 ਜਵਾਨ ਸ਼ਹੀਦ ! ਅਸਾਮ ਜਹਾਜ਼ ਕ੍ਰੈਸ਼ 'ਚ ਗਈ ਜਾਨ
ਜ਼ਿਕਰਯੋਗ ਹੈ ਕਿ AN-32 ਇੱਕ ਦੋ-ਇੰਜਣ ਵਾਲਾ ਫ਼ੌਜੀ ਟ੍ਰਾਂਸਪੋਰਟ ਜਹਾਜ਼ ਹੈ, ਜਿਸ ਦੀ ਵਰਤੋਂ ਹਵਾਈ ਫ਼ੌਜ ਵੱਲੋਂ ਮੁਸ਼ਕਲ ਅਤੇ ਉਚਾਈ ਵਾਲੇ ਇਲਾਕਿਆਂ 'ਚ ਸਾਮਾਨ ਅਤੇ ਲੌਜਿਸਟਿਕਸ ਪਹੁੰਚਾਉਣ ਲਈ ਕੀਤੀ ਜਾਂਦੀ ਹੈ। ਰੱਖਿਆ ਮੰਤਰਾਲੇ ਮੁਤਾਬਕ, ਹਵਾਈ ਫ਼ੌਜ ਹੁਣ ਇਨ੍ਹਾਂ ਪੁਰਾਣੇ ਹੋ ਰਹੇ AN-32 ਅਤੇ IL-76 ਜਹਾਜ਼ਾਂ ਦੀ ਜਗ੍ਹਾ ਨਵੇਂ 'ਮੀਡੀਅਮ ਟ੍ਰਾਂਸਪੋਰਟ ਏਅਰਕ੍ਰਾਫਟ' ਲਿਆਉਣ 'ਤੇ ਵਿਚਾਰ ਕਰ ਰਹੀ ਹੈ।
ਫਿਲਹਾਲ ਹਵਾਈ ਫ਼ੌਜ ਵੱਲੋਂ ਪਹਿਲਾਂ ਹੀ 'ਕੋਰਟ ਆਫ਼ ਇਨਕੁਆਰੀ' ਦੇ ਹੁਕਮ ਦਿੱਤੇ ਜਾ ਚੁੱਕੇ ਹਨ, ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਤੇ ਭਵਿੱਖ 'ਚ ਅਜਿਹੇ ਹਾਦਸੇ ਨਾ ਵਾਪਰਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ ਭਰਤੀ ਪ੍ਰੀਖਿਆਵਾਂ 'ਚ ਵੱਡਾ ਬਦਲਾਅ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸੀ ਪੂਰੀ ਯੋਜਨਾ
NEXT STORY