ਜੈਤੋ (ਰਘੂਨੰਦਨ ਪਰਾਸ਼ਰ)- ਕੇਂਦਰੀ ਰੱਖਿਆ ਮੰਤਰਾਲਾ ਨੇ ਵੀਰਵਾਰ ਨੂੰ ਦੱਸਿਆ ਕਿ ਰੱਖਿਆ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ 11 ਜੁਲਾਈ 2022 ਨੂੰ ਨਵੀਂ ਦਿੱਲੀ ਵਿਖੇ ਹੋਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਕਮੇਟੀ ਦੇ ਮੈਂਬਰਾਂ ਨੂੰ ਹਾਲ ਹੀ 'ਚ ਸ਼ੁਰੂ ਕੀਤੀ ਗਈ 'ਅਗਨੀਪਥ' ਯੋਜਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦੇਣਗੇ। ਹੁਣ ਤੋਂ ਇਸ ਯੋਜਨਾ ਰਾਹੀਂ ਹੀ ਸਾਰੇ ਤਿੰਨੋਂ ਸੇਨਾਵਾਂ 'ਚ ਸੈਨਿਕਾਂ ਦੀ ਭਰਤੀ ਕੀਤੀ ਜਾਵੇਗੀ। ਇਸ ਮੀਟਿੰਗ 'ਚ ਰੱਖਿਆ ਸਕੱਤਰ, ਤਿੰਨੋਂ ਸੈਨਾਵਾਂ ਦੇ ਮੁਖੀ ਅਤੇ ਰੱਖਿਆ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸੀਤਾਰਮਣ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਕਰੇਗੀ ਮੁਲਾਕਾਤ, RBI ’ਚ ਸੁਧਾਰਾਂ ’ਤੇ ਹੋਵੇਗੀ ਚਰਚਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਾਂਗਰਸੀ ਆਗੂ ਰਾਜ ਬੱਬਰ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ, ਜਾਣੋ ਵਜ੍ਹਾ
NEXT STORY