ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਨੇ ਸੋਮਵਾਰ ਨੂੰ ਭਾਰਤ ਦੇ ਰੱਖਿਆ ਮੰਤਰੀ ਦੀ ਉਸ ਟਿੱਪਣੀ ਨੂੰ ‘ਅਣਉਚਿਤ ਅਤੇ ਭੜਕਾਊ’ ਕਰਾਰ ਦਿੱਤਾ, ਜਿਸ ਵਿਚ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਇਸਲਾਮਾਬਾਦ ਨੇ ਆਪਣੀਆਂ ਮਿਜ਼ਾਈਲਾਂ ਦਾ ਨਾਮ ਭਾਰਤ ’ਤੇ ਹਮਲਾ ਕਰਨ ਵਾਲੇ ਹਮਲਾਵਰਾਂ ਦੇ ਨਾਮ ’ਤੇ ਰੱਖਿਆ ਹੈ। ਸਾਲ 1971 ਦੇ ਯੁੱਧ ਵਿਚ ਪਾਕਿਸਤਾਨ ’ਤੇ ਭਾਰਤ ਦੀ ਜਿੱਤ ਦੀ ਯਾਦ ਵਿਚ ਐਤਵਾਰ ਨੂੰ ‘ਸਵਰਨਿਮ ਵਿਜੇ ਪਰਵ’ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸਿੰਘ ਨੇ ਕਿਹਾ ਸੀ ਕਿ ਪਾਕਿਸਤਾਨ ਦੀਆਂ ਮਿਜ਼ਾਈਲਾਂ ਦਾ ਨਾਮ ਬੇਰਹਿਮ ਹਮਲਾਵਰਾਂ- ਗੌਰੀ, ਗਜਨਵੀ ਅਤੇ ਅਬਦਾਲੀ ਦੇ ਨਾਮ ’ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੇ ਭਾਰਤ ’ਤੇ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਕਰਾਚੀ ’ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਦੂਰ ਤੱਕ ਖਿੱਲਰੇ ਮਿਲੇ ਲਾਸ਼ ਦੇ ਟੁਕੜੇ
ਉਨ੍ਹਾਂ ਕਿਹਾ ਸੀ ਕਿ ਕੋਈ ਪਾਕਿਸਤਾਨ ਸਰਕਾਰ ਨੂੰ ਦੱਸੇ ਕਿ ਇਨ੍ਹਾਂ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਦਾ ਨਿਸ਼ਾਨਾ ਪਾਕਿਸਤਾਨ ਦੇ ਭੂਗੋਲਿਕ ਖੇਤਰ ਵਿਚ ਰਹਿਣ ਵਾਲੇ ਲੋਕ ਵੀ ਬਣੇ ਸਨ। ਉਨ੍ਹਾਂ ਕਿਹਾ ਸੀ ਕਿ ਦੂਜੇ ਪਾਸੇ ਭਾਰਤ ਨੇ ਆਪਣੀਆਂ ਮਿਜ਼ਾਈਲਾਂ ਨੂੰ ‘ਆਕਾਸ਼’, ‘ਪ੍ਰਿਥਵੀ’ ਅਤੇ ‘ਅਗਨੀ’ ਦਾ ਨਾਮ ਦਿੱਤਾ ਹੈ। ਸਿੰਘ ਦੀ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਦਫ਼ਤਰ (ਐਫ.ਓ.) ਨੇ ਇੱਥੇ ਕਿਹਾ, ‘ਪਾਕਿਸਤਾਨ 12 ਦਸੰਬਰ ਨੂੰ ਨਵੀਂ ਦਿੱਲੀ ਵਿਚ ਇਕ ਪ੍ਰੋਗਰਾਮ ਵਿਚ ਭਾਰਤੀ ਰੱਖਿਆ ਮੰਤਰੀ ਵੱਲੋਂ ਕੀਤੀ ਗਈ ਅਣਉਚਿਤ, ਬੇਲੋੜੀ ਅਤੇ ਭੜਕਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਾ ਹੈ।’
ਇਹ ਵੀ ਪੜ੍ਹੋ : ਦੁਖ਼ਦਾਈ ਖ਼ਬਰ: ਫਲੋਰੀਡਾ 'ਚ ਜੈੱਟ ਸਕੀ ਹਾਦਸੇ 'ਚ ਭਾਰਤੀ-ਅਮਰੀਕੀ ਜੋੜੇ ਦੀ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕਿਸਾਨਾਂ ਦੇ ਦਿੱਲੀ ਸਰਹੱਦ 'ਤੇ ਲੰਬੇ ਸਮੇਂ ਤੋਂ ਚੱਲੇ ਸੰਘਰਸ ਦੀ ਸਮਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ: ਰਾਜੂ ਸੰਸਾਰਪੁਰੀ
NEXT STORY