ਲਖਨਊ — ਰੱਖਿਆ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਰਾਜਨਾਥ ਸਿੰਘ ਨੇ ਆਪਣੀ ਰਵਾਇਤੀ ਲਖਨਊ ਸੰਸਦੀ ਸੀਟ ਤੋਂ ਲਗਾਤਾਰ ਤੀਜੀ ਵਾਰ ਚੋਣ ਜਿੱਤੀ। ਇਹ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਸਾਹਮਣੇ ਆਈ ਹੈ। ਕਮਿਸ਼ਨ ਮੁਤਾਬਕ ਰਾਜਨਾਥ ਸਿੰਘ ਨੇ ਆਪਣੇ ਨੇੜਲੇ ਵਿਰੋਧੀ ਸਮਾਜਵਾਦੀ ਪਾਰਟੀ (ਸਪਾ) ਦੇ ਰਵਿਦਾਸ ਮੇਹਰੋਤਰਾ ਨੂੰ 1,35,159 ਵੋਟਾਂ ਦੇ ਫਰਕ ਨਾਲ ਹਰਾਇਆ।
ਹਾਲਾਂਕਿ ਇਸ ਵਾਰ ਉਨ੍ਹਾਂ ਦੀ ਜਿੱਤ ਦਾ ਫਰਕ ਘੱਟ ਗਿਆ ਹੈ। ਰਾਜਨਾਥ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸਪਾ ਉਮੀਦਵਾਰ ਸ਼ਤਰੂਘਨ ਸਿਨਹਾ ਦੀ ਪਤਨੀ ਪੂਨਮ ਸਿਨਹਾ ਨੂੰ 3.47 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਕਮਿਸ਼ਨ ਮੁਤਾਬਕ ਇਸ ਵਾਰ ਰਾਜਨਾਥ ਸਿੰਘ ਨੂੰ 6,12,709 ਵੋਟਾਂ ਮਿਲੀਆਂ ਹਨ ਜਦਕਿ ਮੇਹਰੋਤਰਾ ਨੂੰ 4,77,550 ਵੋਟਾਂ ਮਿਲੀਆਂ ਹਨ। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਮੁਹੰਮਦ ਸਰਵਰ ਮਲਿਕ ਨੂੰ 30,192 ਵੋਟਾਂ ਨਾਲ ਸਬਰ ਕਰਨਾ ਪਿਆ। ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ 1991 ਤੋਂ 2004 ਤੱਕ ਲਗਾਤਾਰ ਪੰਜ ਵਾਰ ਚੋਣਾਂ ਜਿੱਤੀਆਂ ਸਨ। ਰਾਜਨਾਥ ਸਿੰਘ ਇਸ ਤੋਂ ਪਹਿਲਾਂ 2009 ਵਿੱਚ ਗਾਜ਼ੀਆਬਾਦ ਸੀਟ ਤੋਂ ਚੋਣ ਜਿੱਤੇ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਨਤੀਜਿਆਂ ਤੋਂ ਬਾਅਦ ਬੋਲੇ PM ਮੋਦੀ- 'ਇਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ 'ਚ 140 ਕਰੋੜ ਭਾਰਤੀਆਂ ਦੀ ਜਿੱਤ'
NEXT STORY