ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਸਵੇਰੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨਾਲ ਗੱਲ ਕੀਤੀ ਅਤੇ ਜੰਮੂ-ਕਸ਼ਮੀਰ ਦੇ ਡੋਡਾ 'ਚ ਅੱਤਵਾਦੀਆਂ ਨਾਲ ਫੌਜ ਦੇ ਜਵਾਨਾਂ ਦੇ ਮੁਕਾਬਲੇ ਦੀ ਜਾਣਕਾਰੀ ਲਈ। ਸੋਮਵਾਰ ਸ਼ਾਮ ਨੂੰ ਸ਼ੁਰੂ ਹੋਏ ਮੁਕਾਬਲੇ 'ਚ ਇਕ ਅਧਿਕਾਰੀ ਸਮੇਤ ਫੌਜ ਦੇ 5 ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਨ੍ਹਾਂ 'ਚੋਂ ਇਕ ਅਧਿਕਾਰੀ ਸਮੇਤ 4 ਫ਼ੌਜੀ ਜਵਾਨਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਦੇਸ਼ ਖ਼ਾਤਿਰ ਜਾਨ ਵਾਰ ਗਏ ਫ਼ੌਜ ਦੇ ਜਵਾਨ, ਅੱਤਵਾਦੀਆਂ ਨਾਲ ਮੁਕਾਬਲੇ 'ਚ ਅਧਿਕਾਰੀ ਸਣੇ 4 ਜਵਾਨ ਸ਼ਹੀਦ
ਰੱਖਿਆ ਮੰਤਰੀ ਦੇ ਦਫ਼ਤਰ ਨੇ ਅੱਜ ਸਵੇਰੇ ਦੱਸਿਆ ਕਿ ਰਾਜਨਾਥ ਸਿੰਘ ਨੇ ਜਨਰਲ ਦ੍ਰਿਵੇਦੀ ਨਾਲ ਗੱਲ ਕੀਤੀ ਹੈ। ਥਲ ਸੈਨਾ ਮੁਖੀ ਨੇ ਰੱਖਿਆ ਮੰਤਰੀ ਨੂੰ ਜ਼ਮੀਨੀ ਸਥਿਤੀ ਅਤੇ ਮੁਕਾਬਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਰਾਜਨਾਥ ਸਿੰਘ ਨੂੰ ਸੂਬੇ ਵਿਚ ਚਲਾਏ ਜਾ ਰਹੇ ਅੱਤਵਾਦ ਵਿਰੋਧੀ ਆਪਰੇਸ਼ਨਾਂ ਬਾਰੇ ਵੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ 'ਚ ਫੌਜ ਦੇ ਅੱਤਵਾਦੀਆਂ ਨਾਲ ਕਈ ਮੁਕਾਬਲੇ ਹੋਏ ਹਨ। ਇਨ੍ਹਾਂ 'ਚ ਕਈ ਅੱਤਵਾਦੀ ਮਾਰੇ ਗਏ ਹਨ ਪਰ ਵੱਡੀ ਗਿਣਤੀ 'ਚ ਜਵਾਨ ਵੀ ਸ਼ਹੀਦ ਹੋ ਰਹੇ ਹਨ।
ਇਹ ਵੀ ਪੜ੍ਹੋ- VIP ਪਾਰਟੀ ਚੀਫ ਮੁਕੇਸ਼ ਸਹਨੀ ਦੇ ਪਿਤਾ ਜੀਤਨ ਦਾ ਬੇਰਹਿਮੀ ਨਾਲ ਕਤਲ, ਘਰ 'ਚੋਂ ਮਿਲੀ ਲਾਸ਼
VIP ਪਾਰਟੀ ਚੀਫ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਦਾ ਬੇਰਹਿਮੀ ਨਾਲ ਕਤਲ, ਘਰ 'ਚੋਂ ਮਿਲੀ ਲਾਸ਼
NEXT STORY