ਰਾਜੌਰੀ (ਸ਼ਿਵਮ) - ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਸਥਿਤ ਕੱਲਰ ਚੱਟਿਆੜ ਪਿੰਡ ’ਚ ਮੰਗਲਵਾਰ ਦੁਪਹਿਰ ਹਨੂਮਾਨ ਮੰਦਰ ਨੇੜੇ ਜ਼ਿੰਦਾ ਗ੍ਰੇਨੇਡ ਮਿਲਣ ਨਾਲ ਹਫੜਾ-ਦਫੜੀ ਮਚ ਗਈ। ਘਟਨਾ ਦੇ ਸਮੇਂ ਮੰਦਰ ’ਚ ਵਿਜੇਦਸਮੀ ਮੌਕੇ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸ ’ਚ ਵੱਡੀ ਗਿਣਤੀ ’ਚ ਸ਼ਰਧਾਲੂ ਮੌਜੂਦ ਸਨ। ਜਾਣਕਾਰੀ ਅਨੁਸਾਰ ਮੰਦਰ ’ਚ ਬੀਤੀ ਰਾਤ ਪੂਜਾ ਅਤੇ ਜਾਗਰਣ ਆਯੋਜਿਤ ਕੀਤਾ ਗਿਆ ਸੀ, ਜਦਕਿ ਮੰਗਲਵਾਰ ਨੂੰ ਭੰਡਾਰਾ ਚੱਲ ਰਿਹਾ ਸੀ। ਇਸੇ ਦੌਰਾਨ ਮੰਦਰ ਨੇੜੇ ਇਕ ਛੱਤ ’ਤੇ ਬੱਚਿਆਂ ਨੂੰ ਗ੍ਰੇਨੇਡ ਦਿਖਾਈ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਦੱਸਿਆ ਜਾ ਰਿਹਾ ਹੈ ਕਿ ਬੱਚੇ ਉਸ ਨੂੰ ਖਿਡੌਣਾ ਸਮਝ ਰਹੇ ਸਨ ਪਰ ਇਕ ਬੱਚੇ ਨੇ ਸਮਝਦਾਰੀ ਦਿਖਾਉਂਦੇ ਹੋਏ ਸਥਾਨਕ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਖੇਤਰ ’ਚ ਸੁਰੱਖਿਆ ਵਿਵਸਥਾ ਸੰਭਾਲਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। ਬੰਬ ਨਕਾਰਾ ਕਰਨ ਵਾਲੇ ਦਸਤੇ ਸਮੇਤ ਸਬੰਧਤ ਏਜੰਸੀਆਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਮੌਕੇ ’ਤੇ ਕਾਰਵਾਈ ’ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ ਕੁੱਟਿਆ, ਬਣਾਈ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੰਬ ਨਾਲ ਉੱਡਾ ਦੇਵਾਂਗੇ ਸਰਕਾਰੀ ਦਫ਼ਤਰ, ਕੇਰਲਮ ’ਚ ਪੁਲਸ ਨੂੰ ਪਈਆਂ ਭਾਜੜਾਂ, ਮੁਲਜ਼ਮ ਗ੍ਰਿਫ਼ਤਾਰ
NEXT STORY