ਰਾਜੌਰੀ/ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਜੰਮੂ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਤਿੰਨ ਵੱਖ-ਵੱਖ ਥਾਵਾਂ ਤੋਂ 2 ਮੋਰਟਾਰ ਦੇ ਗੋਲੇ ਅਤੇ ਇਕ ਹੈਂਡ ਗ੍ਰਨੇਡ ਬਰਾਮਦ ਹੋਇਆ, ਜਿਸ ਨੂੰ ਬਾਅਦ ਵਿਚ ਸੁਰੱਖਿਅਤ ਤਰੀਕੇ ਨਾਲ ਨਸ਼ਟ ਕਰ ਦਿੱਤਾ ਗਿਆ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਦੇ ਅਨੁਸਾਰ ਰਾਜੌਰੀ ਦੇ ਕੋਟਰਾਂਕਾ ਵਿਚ ਸਥਿਤ ਕੰਢੀ ਇਲਾਕੇ ਵਿਚ ਪਿੰਡ ਦੇ ਲੋਕਾਂ ਨੇ ਇਕ ਮੋਰਟਾਰ ਦਾ ਗੋਲਾ ਦੇਖਿਆ, ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਦੇ ਹੀ ਪੁਲਸ ਦੀ ਟੀਮ ਉਕਤ ਸਥਾਨ 'ਤੇ ਪਹੁੰਚ ਗਈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ।
ਇਹ ਵੀ ਪੜ੍ਹੋ - ਰਿਸ਼ਵਤ ਮੰਗਣ ਵਾਲੇ ਦੀ ਸ਼ਿਕਾਇਤ ਕਰਨ 'ਤੇ ਮਿਲੇਗਾ 1 ਲੱਖ ਦਾ ਇਨਾਮ, CM ਵਿਜੇ ਦਾ ਵੱਡਾ ਐਲਾਨ
ਇਸ ਦੌਰਾਨ ਤਕਨੀਕੀ ਜਾਂਚ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਿਆਰੀ ਸੁਰੱਖਿਆ ਪ੍ਰਕਿਰਿਆਵਾਂ ਦਾ ਪਾਲਣ ਕਰਦੇ ਹੋਏ ਗੋਲੇ ਨੂੰ ਬਾਅਦ ਵਿਚ ਸੁਰੱਖਿਅਤ ਰੂਪ ਨਾਲ ਨਸ਼ਟ ਕਰ ਦਿੱਤਾ ਗਿਆ। ਸਾਵਧਾਨੀ ਦੇ ਤੌਰ 'ਤੇ ਅਧਿਕਾਰੀਆਂ ਨੇ ਕਾਰਵਾਈ ਦੌਰਾਨ ਸਥਾਨਕ ਲੋਕਾਂ ਦੀ ਆਵਾਜਾਈ ਨੂੰ ਸੀਮਤ ਕਰ ਦਿੱਤਾ। ਇੱਕ ਹੋਰ ਘਟਨਾ ਵਿੱਚ ਮੰਗਲਵਾਰ ਸ਼ਾਮ ਨੂੰ ਰਾਜੌਰੀ ਜ਼ਿਲ੍ਹੇ ਦੇ ਦਰਹਾਲ ਖੇਤਰ ਵਿੱਚ ਇੱਕ ਖੇਤ ਵਿੱਚੋਂ ਇੱਕ ਹੈਂਡ ਗ੍ਰਨੇਡ ਮਿਲਿਆ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਦੀ ਇੱਕ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਲਾਕੇ ਨੂੰ ਘੇਰ ਲਿਆ।
ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
ਉਨ੍ਹਾਂ ਕਿਹਾ ਕਿ ਗ੍ਰਨੇਡ ਨੂੰ ਬਾਅਦ ਵਿੱਚ ਸੁਰੱਖਿਆ ਬਲਾਂ ਦੁਆਰਾ ਨਿਯੰਤਰਿਤ ਇੱਕ ਵਿਧੀ ਦੁਆਰਾ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ। ਇਸੇ ਤਰ੍ਹਾਂ ਮੰਗਲਵਾਰ ਨੂੰ ਜੰਮੂ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸੁਚੇਤਗੜ੍ਹ ਖੇਤਰ ਦੇ ਇੱਕ ਖੇਤ ਵਿੱਚੋਂ ਇੱਕ ਪੁਰਾਣਾ ਅਤੇ ਜੰਗਾਲ ਲੱਗਿਆ ਮੋਰਟਾਰ ਸ਼ੈੱਲ ਬਰਾਮਦ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਇਸ ਗੋਲੇ ਨੂੰ ਵੀ ਸੁਰੱਖਿਅਤ ਢੰਗ ਨਾਲ ਨਕਾਰਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗ੍ਰੇਟ ਨਿਕੋਬਾਰ ਪ੍ਰਾਜੈਕਟ ਪੂਰੀ ਤਰ੍ਹਾਂ ਵਪਾਰਕ : ਜੈਰਾਮ ਰਮੇਸ਼
NEXT STORY