ਮੁੰਬਈ — ਸੋਸ਼ਲ ਮੀਡੀਆ 'ਤੇ ਕਿਸੇ ਦਾ ਕੰਟਰੋਲ ਨਹੀਂ। ਇਥੋਂ ਤਕ ਕਿ ਕਦੋਂ-ਕੀ ਕਿਸੇ ਦੇ ਨਾਂ 'ਤੇ ਸ਼ੇਅਰ ਹੋਣ ਲੱਗੇ, ਕੁਝ ਕਿਹਾ ਨਹੀਂ ਜਾ ਸਕਦਾ। ਸੈਲੇਬ੍ਰਿਟੀਜ਼ ਦੇ ਨਾਲ ਤਾਂ ਇਹ ਸਮੱਸਿਆ ਹੋਰ ਵਧ ਜਾਂਦੀ ਹੈ। ਕਾਮੇਡੀਅਨ ਰਾਜੂ ਸ਼੍ਰੀਵਾਸਤਵ ਉਰਫ 'ਗਜੋਧਰ ਭਈਆ' ਦੀ ਮੰਨੀਏ ਤਾਂ ਉਨ੍ਹਾਂ ਦੇ ਨਾਲ ਵੀ ਕੁਝ ਅਜਿਹਾ ਹੀ ਹੋਇਆ ਹੈ।
ਰਾਜੂ ਨੇ ਮੁੰਬਈ ਦੇ ਓਛੀਵਾਰਾ ਪੁਲਸ ਥਾਣੇ ਵਿਚ ਸ਼ਿਕਾਇਤ ਦਰਜ
ਕਰਵਾਈ ਹੈ ਕਿ ਉਸ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਫਰਜ਼ੀ ਤਸਵੀਰ ਸ਼ੇਅਰ ਕੀਤੀ ਜਾ ਰਹੀ ਹੈ, ਜਿਸ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਉਨ੍ਹਾਂ ਦੇ ਪੁੱਤਰ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।
ਰਾਜੂ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਇਸ ਵਿਅਕਤੀ ਦਾ ਮਕਸਦ ਮੈਨੂੰ ਬਦਨਾਮ ਕਰਨਾ ਅਤੇ ਮੇਰੇ ਅਕਸ ਨੂੰ ਨੁਕਸਾਨ ਪਹੁੰਚਾਉਣਾ ਹੈ।
ਭਾਰਤ ਤੇ ਅਮਰੀਕਾ ਨੇ ਸਪੱਸ਼ਟ ਕਿਹਾ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰੇ ਪਾਕਿ
NEXT STORY