ਨਵੀਂ ਦਿੱਲੀ- ਰਾਜ ਸਭਾ ਦੀ ਬੈਠਕ ਸ਼ੁੱਕਰਵਾਰ ਨੂੰ ਨਾਮਜ਼ਦ ਮੈਂਬਰ ਹਰੀਵੰਸ਼ ਦੇ ਡਿਪਟੀ ਸਪੀਕਰ ਅਹੁਦੇ 'ਤੇ ਚੁਣੇ ਜਾਣ ਮਗਰੋਂ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਪੱਤਰਕਾਰ ਤੋਂ ਰਾਜਨੇਤਾ ਬਣੇ ਹਰੀਵੰਸ਼ ਦਾ ਇਹ ਤੀਜਾ ਕਾਰਜਕਾਲ ਹੈ। ਹਰੀਵੰਸ਼ ਦਾ ਕਾਰਜਕਾਲ 9 ਅਪ੍ਰੈਲ ਨੂੰ ਖ਼ਤਮ ਹੋਣ ਤੋਂ ਬਾਅਦ ਰਾਜ ਸਭਾ ਦੇ ਡਿਪਟੀ ਸਪੀਕਰ ਦਾ ਅਹੁਦਾ ਖ਼ਾਲੀ ਹੋ ਗਿਆ ਸੀ।
ਕੇਂਦਰੀ ਮੰਤਰੀ ਅਤੇ ਸਦਨ ਦੇ ਨੇਤਾ ਜੇ.ਪੀ. ਨੱਢਾ ਨੇ ਹਰੀਵੰਸ਼ ਨੂੰ ਰਾਜ ਸਭਾ ਦਾ ਡਿਪਟੀ ਸਪੀਕਰ ਚੁਣਨ ਦਾ ਪਹਿਲਾ ਪ੍ਰਸਤਾਵ ਪੇਸ਼ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਹਰੀਵੰਸ਼ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ। ਇਹ ਪਹਿਲੀ ਵਾਰ ਹੈ ਕਿ ਕਿਸੇ ਨਾਮਜ਼ਦ ਮੈਂਬਰ ਨੂੰ ਡਿਪਟੀ ਸਪੀਕਰ ਚੁਣਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਗਲੇ 48 ਘੰਟੇ ਅਹਿਮ! ਬਦਲ ਸਕਦਾ ਮੌਸਮ ਦਾ ਮਿਜਾਜ਼, ਕਈ ਸੂਬਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ
NEXT STORY