ਨਵੀਂ ਦਿੱਲੀ (ਭਾਸ਼ਾ)- ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਰਾਜ ਸਭਾ ਦੇ ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਐਤਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਦਨ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ। ਸੂਤਰਾਂ ਨੇ ਦੱਸਿਆ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੈਸ਼ਨ ਦੌਰਾਨ ਸੰਸਦ ਦੇ ਸੁਚਾਰੂ ਕੰਮਕਾਜ ਲਈ ਸਹਿਯੋਗ ਕਰਨ ਦੇ ਉਦੇਸ਼ ਨਾਲ ਐਤਵਾਰ ਸਵੇਰੇ ਸਰਬ ਪਾਰਟੀ ਬੈਠਕ ਬੁਲਾਈ ਹੈ। ਇਸ 'ਚ 18 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਦੇ ਕੰਮਕਾਜ ਦੇ ਏਜੰਡੇ 'ਤੇ ਵੀ ਚਰਚਾ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਰਾਜ ਸਭਾ ਦੇ ਚੇਅਰਮੈਨ ਨੇ 17 ਜੁਲਾਈ ਨੂੰ ਸ਼ਾਮ 6 ਵਜੇ ਸਰਬ ਪਾਰਟੀ ਬੈਠਕ ਬੁਲਾਈ ਹੈ।
ਦੱਸਣਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਇਸ 'ਚ ਕੁੱਲ 26 ਦਿਨਾਂ ਦੀ ਮਿਆਦ 'ਚ 18 ਬੈਠਕਾਂ ਹੋਣਗੀਆਂ। ਵੈਂਕਈਆ ਨਾਇਡੂ ਦਾ ਉਪ ਰਾਸ਼ਟਰਪਤੀ ਵਜੋਂ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ। ਸੰਸਦ ਦਾ ਇਹ ਸੈਸ਼ਨ ਖਾਸ ਹੋਣ ਜਾ ਰਿਹਾ ਹੈ ਕਿਉਂਕਿ ਰਾਸ਼ਟਰਪਤੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋਣੀ ਹੈ। ਦੂਜੇ ਪਾਸੇ ਉੱਪ ਰਾਸ਼ਟਰਪਤੀ ਦੀ ਚੋਣ 6 ਅਗਸ ਨੂੰ ਹੋਵੇਗੀ। ਉੱਪ ਰਾਸ਼ਟਰਪਤੀ ਅਹੁਦੇ ਲਈ ਜੇਕਰ ਬਿਨਾਂ ਵਿਰੋਧ ਚੋਣ ਨਹੀਂ ਹੋਈ ਤਾਂ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਹੋਵੇਗੀ। ਸੂਤਰਾਂ ਅਨੁਸਾਰ ਸੰਸਦ ਦੇ ਇਸ ਸੈਸ਼ਨ ਦੌਰਾਨ ਸਰਕਾਰ ਇਕ ਦਰਜਨ ਦੇ ਕਰੀਬ ਨਵੇਂ ਬਿੱਲ ਪੇਸ਼ ਕਰ ਸਕਦੀ ਹੈ, ਜਦੋਂ ਕਿ ਵਿਰੋਧੀ ਧਿਰ ਅਗਨੀਪੱਥ ਸਕੀਮ, ਬੇਰੁਜ਼ਗਾਰੀ ਅਤੇ ਮਹਿੰਗਾਈ, ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।
ਦੇਸ਼ ’ਚ 18 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਮੁਫ਼ਤ ਲੱਗੇਗੀ ਬੂਸਟਰ ਡੋਜ਼
NEXT STORY