ਅਹਿਮਦਾਬਾਦ- ਰਾਜ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ 'ਚ ਕਾਂਗਰਸ ਵਿਧਾਇਕ ਬ੍ਰਜੇਸ਼ ਮੇਰਜਾ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਮੈਂਬਰਤਾ ਤੋਂ ਅਸਤੀਫ਼ਾ ਦੇ ਦਿੱਤਾ। ਸੂਬੇ 'ਚ ਚਾਰ ਰਾਜ ਸਭਾ ਸੀਟਾਂ ਲਈ 19 ਜੂਨ ਨੂੰ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਸਕੱਤਰ ਨੇ ਪੁਸ਼ਟੀ ਕੀਤੀ ਕਿ ਵਿਧਾਨ ਸਭਾ ਸਪੀਕਰ ਰਾਜੇਂਦਰ ਤ੍ਰਿਵੇਦੀ ਨੇ ਮੇਰਜਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਮੇਰਜਾ ਨੇ ਮੋਰਬੀ ਸੀਟ ਤੋਂ ਚੋਣਾਂ ਜਿੱਤੀਆਂ ਸਨ।
ਪਿਛਲੇ 3 ਦਿਨਾਂ 'ਚ ਅਸਤੀਫ਼ਾ ਦੇਣ ਵਾਲੇ ਉਹ ਕਾਂਗਰਸ ਦੇ ਤੀਜੇ ਵਿਧਾਇਕ ਹਨ। ਵਿਧਾਇਕ ਦੇ ਤੌਰ 'ਤੇ ਅਸਤੀਫ਼ਾ ਦੇਣ ਤੋਂ ਪਹਿਲਾਂ ਮੇਰਜਾ ਨੇ ਕਾਂਗਰਸ ਦੀ ਮੈਂਬਰਤਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕਾਂਗਰਸ ਵਿਧਾਇਕ ਅਕਸ਼ੈ ਪਟੇਲ ਅਤੇ ਜੀਤੂ ਚੌਧਰੀ ਨੇ ਬੁੱਧਵਾਰ ਸ਼ਾਮ ਨੂੰ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਮਾਰਚ 'ਚ ਵੀ ਕਾਂਗਰਸ ਦੇ 5 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਸੀ।
UP : ਭਿਆਨਕ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 9 ਲੋਕਾਂ ਦੀ ਮੌਤ, CM ਯੋਗੀ ਨੇ ਜਤਾਇਆ ਦੁੱਖ
NEXT STORY