ਨਵੀਂ ਦਿੱਲੀ— ਰਾਜ ਸਭਾ ਦੀ ਕਾਰਵਾਈ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਸ਼ਟਰੀ ਬੁਨਿਆਦੀ ਢਾਂਚਾ ਅਤੇ ਵਿਕਾਸ ਵਿੱਤ ਬੈਂਕ ਬਿੱਲ,2021 ਪਾਸ ਹੋਣ ਅਤੇ ਸੇਵਾ ਮੁਕਤ ਹੋ ਰਹੇ 3 ਮੈਂਬਰਾਂ ਨੂੰ ਵਿਦਾਈ ਮਗਰੋਂ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿਚ ਹੋਏ ਕੰਮਕਾਜ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ, ਜੋ ਕਿ 90 ਫ਼ੀਸਦੀ ਰਿਹਾ, ਜਦਕਿ ਸਦਨ ਦੇ ਲੱਗਭਗ 21 ਘੰਟੇ ਬਰਬਾਦ ਹੋਏ। ਨਾਇਡੂ ਨੇ ਦੱਸਿਆ ਕਿ ਇਸ ਦੌਰਾਨ ਕੁੱਲ 19 ਬਿੱਲ ਪਾਸ ਹੋਏ।
ਇਹ ਵੀ ਪੜ੍ਹੋ: ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 114 ਫੀਸਦੀ ਕੰਮਕਾਜ ਹੋਇਆ
ਨਾਇਡੂ ਨੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਿਨਾਂ ਉਨ੍ਹਾਂ ਦੇ ਸਹਿਯੋਗ ਨਾਲ ਇਹ ਸੰਭਵ ਨਹੀਂ ਸੀ। ਇਸ ਮੌਕੇ ਨਾਇਡੂ ਨੇ ਕਮੇਟੀ ਦੀਆਂ ਬੈਠਕਾਂ ’ਚ ਮੈਂਬਰਾਂ ਦੀ ਗੈਰ-ਹਾਜ਼ਰੀ ਦਾ ਵੀ ਜ਼ਿਕਰ ਕੀਤਾ ਅਤੇ ਸਾਰੇ ਦਲਾਂ ਦੇ ਨੇਤਾਵਾਂ ਨੂੰ ਮੈਂਬਰਾਂ ਦੀ ਹਾਜ਼ਰੀ ਯਕੀਨੀ ਕਰਨ ਦੀ ਅਪੀਲ ਕੀਤੀ। ਇਕ ਵਾਰ ਫਿਰ ਤੋਂ ਕੋਵਿਡ-19 ਦੇ ਵੱਧਦੇ ਮਾਮਲਿਆਂ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਮੈਂਬਰਾਂ ਅਤੇ ਦੇਸ਼ ਦੀ ਜਨਤਾ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਪਾਤਰ ਲੋਕਾਂ ਨੂੰ ਟੀਕਾ ਲਗਵਾਉਣ ਦੀ ਵੀ ਅਪੀਲ ਕੀਤੀ।
ਕੋਰੋਨਾ ਹੋਣ ਤੋਂ ਬਾਅਦ ਸਾਬਕਾ CM ਹਰੀਸ਼ ਰਾਵਤ ਦੀ ਸਿਹਤ ਵਿਗੜੀ, ਦਿੱਲੀ ਏਮਜ਼ ’ਚ ਰੈਫਰ
NEXT STORY