ਗਾਜ਼ੀਆਬਾਦ— ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਹੁਣ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਮੂਡ ’ਚ ਹਨ। ਸੋਮਵਾਰ ਯਾਨੀ ਕਿ ਅੱਜ ਉਨ੍ਹਾਂ ਟਵੀਟ ਕਰਦਿਆਂ ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਹੈ। ਆਪਣੇ ਟਵੀਟ ’ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ, ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰਾਂ ਰਾਹੀਂ ਦਿੱਲੀ ਨੂੰ ਚਾਰੋਂ ਪਾਸਿਓਂ ਅੰਦੋਲਨ ਵਾਲੀ ਥਾਂ ’ਤੇ ਬਾਰਡਰ ’ਤੇ ਪਹੁੰਚਣਗੇ ਅਤੇ ਪੱਕੀ ਕਿਲ੍ਹੇਬੰਦੀ ਨਾਲ ਅੰਦੋਲਨ ਅਤੇ ਅੰਦਲੋਨ ਸਥਾਨ ’ਤੇ ਤੰਬੂਆਂ ਨੂੰ ਮਜ਼ਬੂਤ ਕਰੇਗਾ।
ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ: ਸੰਯੁਕਤ ਕਿਸਾਨ ਮੋਰਚਾ ਨੇ ਬਣਾਈ 7 ਐਡਵੋਕੇਟਾਂ ਦੀ ਕਮੇਟੀ, ਅਦਾਲਤ ’ਚ ਰੱਖੇਗੀ ਕਿਸਾਨਾਂ ਦਾ ਪੱਖ
ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਇਸ ਤੋਂ ਪਹਿਲਾਂ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਕਿਸਾਨਾਂ ਨੂੰ ਜੇਕਰ ਬਾਰਡਰਾਂ ਤੋਂ ਜ਼ਬਰਨ ਹਟਾਉਣ ਦੀ ਕੋਸ਼ਿਸ਼ ਹੋਈ ਤਾਂ ਉਹ ਦੇਸ਼ ਭਰ ਵਿਚ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਬਣਾ ਦੇਣਗੇ। ਦਿੱਲੀ ਦੇ ਗਾਜ਼ੀਪੁਰ ਅਤੇ ਟਿਕਰੀ ਬਾਰਡਰ ਤੋਂ ਬੈਰੀਕੇਡਜ਼ ਹਟਾਏ ਜਾਣ ਅਤੇ ਰਾਹ ਪੂਰੀ ਤਰ੍ਹਾਂ ਖੋਲ੍ਹੋ ਜਾਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲਸ ਪ੍ਰਸ਼ਾਸਨ ਵਿਚਾਲੇ ਵਿਵਾਦ ਵਿਚਾਲੇ ਰਾਕੇਸ਼ ਨੇ ਇਹ ਚਿਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ ਰਾਕੇਸ਼ ਨੇ ਕਿਹਾ ਸੀ ਕਿ ਸਰਕਾਰ ਜਿੱਦ ਛੱਡ ਦੇਵੇ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ।
ਇਹ ਵੀ ਪੜ੍ਹੋ : ਅੱਧਾ ਅਧੂਰਾ ਖੁੱਲ੍ਹਿਆ ਟਿਕਰੀ ਬਾਰਡਰ, ਸਿਰਫ਼ ਮੋਟਰਸਾਈਕਲ ਅਤੇ ਐਂਬੂਲੈਂਸ ਨੂੰ ਦਿੱਤਾ ਜਾਵੇਗਾ ਰਾਹ
ਦੱਸਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਸ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ। ਮਾਮਲਾ ਸੁਪਰੀਮ ਕੋਰਟ ਵੀ ਪਹੁੰਚਿਆ ਪਰ ਹੱਲ ਅਜੇ ਤੱਕ ਨਹੀਂ ਨਿਕਲ ਸਕਿਆ ਹੈ।
ਇਹ ਵੀ ਪੜ੍ਹੋ : ਦੀਵਾਲੀ ਹੀ ਨਹੀਂ, ਹੋਲੀ ਵੀ ਸੜਕਾਂ ’ਤੇ ਹੀ ਮਨਾਵਾਂਗੇ: ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਦੇ ਇਸ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਦਿੱਲੀ ’ਚ ਘੱਟੋ-ਘੱਟ ਤਾਪਮਾਨ 13.6 ਡਿਗਰੀ ਸੈਲੀਅਸ, ਹਵਾ ਗੁਣਵੱਤਾ ‘ਬਹੁਤ ਖ਼ਰਾਬ’
NEXT STORY