ਸ਼ਿਵਮੋਗਾ- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਰਨਾਟਕ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਉਹ ਟਰੈਕਟਰਾਂ ਨਾਲ ਬੈਂਗਲੁਰੂ ਦਾ ਘਿਰਾਓ ਕਰਨ ਅਤੇ ਮਹਾਨਗਰ ਨੂੰ ਦਿੱਲੀ ਵਾਂਗ ਅੰਦੋਲਨ ਦਾ ਕੇਂਦਰ ਬਿੰਦੂ ਬਣਾਉਣ। ਉਨ੍ਹਾਂ ਸ਼ਨੀਵਾਰ ਨੂੰ ਇੱਥੇ ਕਿਸਾਨਾਂ ਦੀ ਇਕ ਮਹਾਪੰਚਾਇਤ ’ਚ ਕਿਹਾ,''ਤੁਸੀਂ ਬੈਂਗਲੁਰੂ ਨੂੰ ਦਿੱਲੀ ਬਣਾਉਣਾ ਹੈ। ਤੁਸੀਂ ਹਰ ਦਿਸ਼ਾ ਤੋਂ ਮਹਾਨਗਰ ਨੂੰ ਘੇਰ ਲੈਣਾ ਹੈ।'' ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਸਿਰਫ਼ ਟਰੈਕਟਰ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿੱਥੇ 25 ਹਜ਼ਾਰ ਤੋਂ ਜ਼ਿਆਦਾ ਟਰੈਕਟਰਾਂ ਨੇ ਮਹਾਨਗਰ ਦੇ ਪ੍ਰਵੇਸ਼ ਦੁਆਰ ਨੂੰ ਜਾਮ ਕਰ ਰੱਖਿਆ ਹੈ।
ਇਹ ਵੀ ਪੜ੍ਹੋ : ਉਦਯੋਗਪਤੀਆਂ ਦੇ ਫ਼ਾਇਦੇ ਲਈ ਕਿਸਾਨਾਂ ਦਾ ਭਵਿੱਖ ਖੋਹਣਾ ਚਾਹੁੰਦੀ ਹੈ ਸਰਕਾਰ : ਰਾਹੁਲ ਗਾਂਧੀ
ਦਿੱਲੀ ਦੇ ਸਰਹੱਦੀ ਖੇਤਰਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਚ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਹਜ਼ਾਰਾਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਆਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਮੰਗ ਨੂੰ ਲੈ ਕੇ ਤਿੰਨ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਡੇਰਾ ਲਾਇਆ ਹੋਇਆ ਹੈ। ਟਿਕੈਤ ਨੇ ਦਾਅਵਾ ਕੀਤਾ ਕਿ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਸਰਹੱਦੀ ਸਥਾਨਾਂ ’ਤੇ ਅੰਦੋਲਨ ਕਰ ਕੇ ਦਿੱਲੀ ਨੂੰ ਘੇਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੱਕ ਅੰਦੋਲਨ ਜਾਰੀ ਰਹੇਗਾ। ਟਿਕੈਤ ਨੇ ਕਿਹਾ,''ਜਦੋਂ ਤੱਕ ਤਿੰਨੇ ਕਾਨੂੰਨ ਵਾਪਸ ਨਹੀਂ ਲਈ ਜਾਂਦੇ ਹਨ, ਜਦੋਂ ਤੱਕ ਐੱਮ. ਐੱਸ. ਪੀ. ਨਾਲ ਸਬੰਧਤ ਕਾਨੂੰਨ ਨਹੀਂ ਬਣਦਾ ਹੈ, ਤੁਹਾਨੂੰ ਕਰਨਾਟਕ ’ਚ ਵੀ ਅੰਦੋਲਨ ਜਾਰੀ ਰੱਖਣ ਦੀ ਜ਼ਰੂਰਤ ਹੈ।’’
ਨੋਟ : ਰਾਕੇਸ਼ ਟਿਕੈਤ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ
NEXT STORY