ਰੋਹਤਕ— ਹਰਿਆਣਾ ’ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਅੱਜ ਯਾਨੀ ਕਿ ਸੋਮਵਾਰ ਨੂੰ 21 ਦਿਨਾਂ ਦੀ ਪੈਰੋਲ ਮਨਜ਼ੂਰ ਕਰ ਲਈ ਗਈ ਹੈ। ਰਾਮ ਰਹੀਮ ਜੇਲ੍ਹ ’ਚੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਸਨ। ਉਨ੍ਹਾਂ ਨੂੰ ਸੁਨਾਰੀਆ ਜੇਲ੍ਹ ’ਚੋਂ ਬਾਹਰ ਲਿਆਉਣ ਲਈ ਬੇਟਾ ਜਸਮੀਤ, ਧੀਆਂ ਅਤੇ ਜਵਾਈ ਜੇਲ੍ਹ ਪਹੁੰਚੇ। ਰਾਮ ਰਹੀਮ ਨੂੰ ਭਾਰੀ ਸੁਰੱਖਿਆ ਦਰਮਿਆਨ ਗੁਰੂਗ੍ਰਾਮ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਰਾਮ ਰਹੀਮ ਹਰਿਆਣਾ ਵਿਚ ਕਿਤੇ ਵੀ ਜਾ ਸਕਦੇ ਹਨ। ਉਹ ਗੁਰੂਗ੍ਰਾਮ ਡੇਰੇ ’ਚ ਪੁਲਸ ਦੀ ਨਿਗਰਾਨੀ ਵਿਚ ਰਹਿਣਗੇ। ਦੱਸ ਦੇਈਏ ਕਿ ਸਾਧਵੀਆ ਨਾਲ ਯੌਨ ਸ਼ੋਸ਼ਣ ਦੇ ਮਾਮਲੇ ’ਚ ਡੇਰਾ ਮੁਖੀ ਨੂੰ 20 ਸਾਲ ਦੀ ਕੈਦ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ ਮਾਮਲੇ ’ਚ 20 ਸਾਲ ਕੈਦ ਦੀ ਸਜ਼ਾ ਮਿਲੀ ਹੈ। ਇਹ ਸਜ਼ਾ ਕੱਟਣ ਤੋਂ ਬਾਅਦ ਪਹਿਲੀ ਵਾਰ ਰਾਮ ਰਹੀਮ ਨੂੰ ਪੈਰੋਲ ਮਿਲੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ
ਕੀ ਬੋਲੇ ਜੇਲ੍ਹ ਮੰਤਰੀ-
ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲ ਗਈ। ਉਸ ਨੂੰ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਬਾਹਰ ਕੱਢਿਆ ਗਿਆ ਹੈ। ਪੈਰੋਲ ਦੌਰਾਨ ਇਕ ਵੱਡੀ ਸ਼ਰਤ ਇਹ ਰੱਖੀ ਗਈ ਹੈ ਕਿ ਉਹ 21 ਦਿਨ ਪੁਲਸ ਦੀ ਨਿਗਰਾਨੀ ਵਿਚ ਰਹੇਗਾ। ਉਨ੍ਹਾਂ ਦਾ ਜ਼ਿਆਦਾਤਰ ਸਮਾਂ ਡੇਰੇ ਵਿਚ ਹੀ ਬਤੀਤ ਹੋਵੇਗਾ ਅਤੇ ਹਰਿਆਣਾ ਤੋਂ ਬਾਹਰ ਕਿਤੇ ਨਹੀਂ ਜਾ ਸਕਣਗੇ।
ਇਹ ਵੀ ਪੜ੍ਹੋ : ਰਾਜ ਸਭਾ ’ਚ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ, ਸਦਨ ’ਚ ਰੱਖਿਆ ਗਿਆ ਦੋ ਮਿੰਟ ਦਾ ਮੌਨ
ਦੂਜੀ ਵਾਰ ਜੇਲ੍ਹ ’ਚੋਂ ਬਾਹਰ ਆਵੇਗਾ ਰਾਮ ਰਹੀਮ-
ਸਾਧਵੀਆਂ ਨਾਲ ਯੌਨ ਸ਼ੋਸ਼ਣ ਮਾਮਲੇ ਵਿਚ ਸਜਾ ਕੱਟ ਰਹੇ ਡੇਰਾ ਮੁਖੀ ਨੇ 17 ਮਈ 2021 ਨੂੰ ਮਾਂ ਦੀ ਬੀਮਾਰੀ ਦਾ ਹਵਾਲਾ ਦੇ ਕੇ 21 ਦਿਨ ਦੀ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਇਸ ਬੇਨਤੀ ’ਤੇ ਉਨ੍ਹਾਂ ਨੂੰ 21 ਮਈ 2021 ਨੂੰ 12 ਘੰਟੇ ਦੀ ਪੈਰੋਲ ਮਿਲੀ ਸੀ। ਇਸ ਤਰ੍ਹਾਂ ਰਾਮ ਰਹੀਮ ਨੂੰ ਦੂਜੀ ਵਾਰ ਜੇਲ੍ਹ ’ਚੋਂ ਰਿਹਾਈ ਮਿਲੀ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ: ਇਕ ਖ਼ੁਰਾਕ ਵਾਲੀ ‘ਸਪੂਤਨਿਕ ਲਾਈਟ’ ਕੋਵਿਡ ਵੈਕਸੀਨ ਨੂੰ ਭਾਰਤ ’ਚ ਮਿਲੀ ਮਨਜ਼ੂਰੀ
ਡੇਰੇ ਵਲੋਂ ਸ਼ਰਧਾਲੂਆਂ ਨੂੰ ਖ਼ਾਸ ਸੰਦੇਸ਼—
ਡੇਰਾ ਸੱਚਾ ਸੌਦਾ ਦੇ ਪ੍ਰਬੰਧਨ ਦਾ ਸ਼ਰਧਾਲੂਆਂ ਨੂੰ ਖ਼ਾਸ ਸੰਦੇਸ਼ ਭੇਜਿਆ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਕਿਹਾ ਹੈ ਕਿ ਉਹ ਆਪਣੇ ਘਰ ’ਚ ਹੀ ਰਹਿਣ ਅਤੇ ਸ਼ਾਂਤ ਰਹਿਣ। ਰਾਮ ਰਹੀਮ ਦੇ ਪ੍ਰੋਗਰਾਮ ਨੂੰ ਲੈ ਕੇ ਉਨ੍ਹਾਂ ਨੂੰ ਜਲਦ ਸੂਚਿਤ ਕੀਤਾ ਜਾਵੇਗਾ। ਜੋ ਵੀ ਪ੍ਰੋਗਰਾਮ ਹੋਵੇਗਾ ਉਸ ਦਾ ਡੇਰਾ ਦੇ ਸੋਸ਼ਲ ਮੀਡੀਆ ’ਤੇ ਸੂਚਨਾ ਦੇ ਦਿੱਤੀ ਜਾਵੇਗੀ।
ਦਾਜ ਦੀ ਬਲੀ ਚੜ੍ਹੀ ਵਿਆਹੁਤਾ, ਸਹੁਰੇ ਪਰਿਵਾਰ ਵਲੋਂ ਤੇਜ਼ਾਬ ਪੀਣ ਲਈ ਕੀਤਾ ਗਿਆ ਮਜ਼ਬੂਰ
NEXT STORY