ਰੋਹਤਕ– ਕਤਲ ਅਤੇ ਯੌਨ ਸੌਸ਼ਣ ਦੇ ਮਾਮਲੇ ’ਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੋਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਫਰਲੋ ਖ਼ਿਲਾਫ਼ ਪਾਈ ਗਈ ਪਟੀਸ਼ਨ ’ਤੇ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਪਟੀਸ਼ਨਕਰਤਾ ਨੂੰ ਮਾਮਲੇ ਸਬੰਧੀ ਕੁਝ ਜੱਜਮੈਂਟਾਂ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਮਾਮਲੇ ਦੀ ਅਗਲੀ ਤਰੀਕ 25 ਫਰਵਰੀ ਨੂੰ ਹੋਵੇਗੀ। ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਰਾਮ ਰਹੀਮ ਹਾਰਡਕੋਰ ਅਪਰਾਧੀ ਨਹੀਂ ਹੈ। ਜਿਸ ’ਤੇ ਹਾਈਕੋਰਟ ਨੇ ਰਾਮ ਰਹੀਮ ਨਾਲ ਜੁੜੇ ਸਾਰੇ ਮਾਮਲਿਆਂ ਦੀਆਂ ਕਾਪੀਆਂ ਸਰਕਾਰ ਕੋਲੋਂ ਮੰਗ ਲਈਆਂ ਹਨ। ਹੁਣ ਹਾਈਕੋਰਟ ਤੈਅ ਕਰੇਗਾ ਕਿ ਰਾਮ ਰਹੀਮ ਹਾਰਡਕੋਰ ਅਪਰਾਧੀ ਹੈ ਜਾਂ ਨਹੀਂ ।
ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਅਦਾਲਤ ਵੱਲੋਂ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ, ਜਿਸ ਨੂੰ ਖਾਰਜ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਦਾਖ਼ਲ ਕੀਤੀ ਹੈ, ਜਿਸ 'ਤੇ ਬੁੱਧਵਾਰ ਨੂੰ ਯਾਨੀ ਅੱਜ ਸੁਣਵਾਈ ਹੋਈ। ਰਾਮ ਰਹੀਮ ਨੂੰ ਸਰਕਾਰ ਨੇ 27 ਫਰਵਰੀ ਤਕ ਦੀ ਫਰਲੋ ਦਿੱਤੀ ਹੈ। ਪਰਮਜੀਤ ਸਹੋਲੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਫਰਲੋ ਦੇਣ 'ਤੇ ਸਵਾਲ ਉਠਾਏ ਗਏ ਸਨ।
ਯੂਕ੍ਰੇਨ ਤੋਂ ਧੀ ਦੇ ਵਾਪਸ ਆਉਣ ਦਾ ਇੰਤਜ਼ਾਰ ਕਰ ਰਹੇ ਮਾਤਾ-ਪਿਤਾ
NEXT STORY