ਰੋਹਤਕ (ਦੀਪਕ ਭਾਰਦਵਾਜ): ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲ ਆਇਆ ਹੈ। ਅੱਜ ਤੜਕਸਾਰ 6.30 ਵਜੇ ਦੇ ਕਰੀਬ ਰਾਮ ਰਹੀਮ ਨੂੰ ਪੁਲਸ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਕੱਢਿਆ ਗਿਆ। ਰਾਮ ਰਹੀਮ ਨੂੰ 21 ਦਿਨ ਦੀ ਫ਼ਰਲੋ ਦਿੱਤੀ ਗਈ ਹੈ। ਉਹ ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿਚ ਬਰਨਾਵਾ ਆਸ਼ਰਮ ਵਿਚ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ
ਦੱਸ ਦਈਏ ਕਿ 2 ਸਾਧਵੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਸਜ਼ਾ ਮਿਲਣ ਮਗਰੋਂ ਰਾਮ ਰਹੀਮ 2017 ਤੋਂ ਰੋਹਤਕ ਜੇਲ੍ਹ ਵਿਚ ਬੰਦ ਹੈ। ਇਸ ਵਿਚਾਲੇ ਉਸ ਨੂੰ 21 ਦੀ ਫ਼ਰਲੋ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਹ ਇਸ ਫ਼ਰਲੋ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿਚ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਦਿੱਤੀਆਂ ਤਰੱਕੀਆਂ, ਪੜ੍ਹੋ ਪੂਰੀ List
ਇਹ ਵੀ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਗੁਰਮੀਤ ਰਾਮ ਰਹੀਮ ਨੂੰ ਫ਼ਰਲੋ ਦੇਣ ਖ਼ਿਲਾਫ਼ ਪਟਿਸ਼ਨ ਫ਼ਾਈਲ ਕੀਤੀ ਸੀ। ਹਾਲਾਂਕਿ ਹਾਈ ਕੋਰਟ ਨੇ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਅਜਿਹੇ ਮਾਮਲਿਆਂ ਵਿਚ ਫ਼ੈਸਲਾ ਲੈਣ ਦੇ ਸਮਰੱਥ ਹੈ। ਇਹ ਕਹਿ ਕੇ SGPC ਦੀ ਪਟਿਸ਼ਨ ਦਾ ਨਬੇੜਾ ਕਰ ਦਿੱਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ
NEXT STORY