ਨੈਸ਼ਨਲ ਡੈਸਕ: ਹਰਿਆਣਾ ਸਰਕਾਰ ਇਕ ਵਾਰ ਫ਼ਿਰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ 'ਤੇ ਮਿਹਰਬਾਨ ਹੋਈ ਹੈ। ਇਸ ਵਾਰ ਸਰਕਾਰ ਨੇ ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੇ ਜਾਣ ਦੀ ਸੂਚਨਾ ਹੈ। ਅੱਜ ਸਵੇਰੇ ਰਾਮ ਰਹੀਮ ਨੂੰ ਭਾਰੀ ਸੁਰੱਖਿਆ ਵਿਚਾਲੇ ਸੁਨਾਰੀਆ ਜੇਲ੍ਹ ਤੋਂ ਬਾਹਰ ਕੱਢਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਰਾਮ ਰਹੀਮ 7 ਸਾਲ ਬਾਅਦ ਸਿਰਸਾ ਆਸ਼ਰਮ ਵਿਚ ਜਾਵੇਗਾ। ਸੂਤਰਾਂ ਮੁਤਾਬਕ ਇਸ ਵਾਰ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲੀ ਹੈ, ਇਸ ਵਿਚੋਂ ਉਹ 10 ਦਿਨ ਸਿਰਸਾ ਆਸ਼ਰਮ ਵਿਚ ਰਹੇਗਾ ਤੇ 20 ਦਿਨ ਬਾਗਪਤ ਡੇਰੇ ਵਿਚ ਰਹੇਗਾ। ਰਾਮ ਰਹੀਮ ਨੂੰ 2017 ਵਿਚ ਸਜ਼ਾ ਸੁਣਾਈ ਗਈ ਸੀ ਤੇ ਉਦੋਂ ਤੋਂ ਉਹ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਹਾਲਾਂਕਿ ਇਸ ਵਕਫ਼ੇ ਦੌਰਾਨ ਰਾਮ ਰਹੀਮ 12 ਵਾਰ ਪੈਰੋਲ 'ਤੇ ਬਾਹਰ ਆ ਚੁੱਕਿਆ ਹੈ, ਜਿਸ ਦਾ ਵਿਰੋਧ ਵੀ ਕੀਤਾ ਜਾਂਦਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ 'ਚ ਸਾਧੂ ਦੇ ਭੇਸ 'ਚ ਅੱਤਵਾਦੀ ਦੀ ਗ੍ਰਿਫ਼ਤਾਰੀ ਦਾ ਫ਼ਰਜ਼ੀ ਦਾਅਵਾ ਵਾਇਰਲ
NEXT STORY