ਰੋਹਤਕ- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਰਾਮ ਰਹੀਮ ਨੂੰ ਗੁਪ-ਚੁੱਪ ਤਰੀਕੇ ਨਾਲ ਮੰਗਲਵਾਰ ਸਵੇਰੇ ਜੇਲ੍ਹ ਵਿਚੋਂ ਬਾਹਰ ਕੱਢਿਆ। ਸੂਤਰਾਂ ਮੁਤਾਬਕ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਅਜਿਹੇ ਸਮੇਂ ਵਿਚ ਪੈਰੋਲ ਦਿੱਤੀ ਗਈ ਹੈ, ਜਦੋਂ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚੋਂ ਬਾਹਰ ਆਉਣ ਮਗਰੋਂ ਸਿਰਸਾ ਸਥਿਤ ਡੇਰੇ ਪਹੁੰਚਿਆ।
ਰਾਮ ਰਹੀਮ ਨੂੰ ਮਿਲੀ 30 ਦਿਨ ਦੀ ਪੈਰੋਲ
ਦੱਸ ਦੇਈਏ ਕਿ ਰਾਮ ਰਹੀਮ 2017 ਵਿਚ ਸਾਧਵੀਆ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿਚ 20 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਜੇਲ੍ਹ ਦੀ ਸਜ਼ਾ ਸੁਣਾਏ ਜਾਣ ਮਗਰੋਂ ਇਹ ਪਹਿਲਾ ਮੌਕਾ ਹੈ, ਜਦੋਂ ਰਾਮ ਰਹੀਮ ਸਿਰਸਾ ਸਥਿਤ ਡੇਰੇ ਪਹੁੰਚਿਆ। ਡੇਰਾ ਮੁਖੀ ਦੇ ਵਕੀਲ ਨੇ ਦੱਸਿਆ ਕਿ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਦਿੱਤੀ ਗਈ ਹੈ। ਉਹ 10 ਦਿਨ ਸਿਰਸਾ ਵਿਚ ਅਤੇ ਬਾਕੀ ਦਿਨ ਬਾਗਪਤ ਸਥਿਤ ਆਸ਼ਰਮ ਵਿਚ ਰਹੇਗਾ। ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਜੇਲ੍ਹ 'ਚੋਂ ਬਾਹਰ ਲਿਆਂਦਾ ਗਿਆ। ਜਾਣਕਾਰੀ ਮੁਤਾਬਕ ਹਨੀਪ੍ਰੀਤ ਖੁਦ ਡੇਰੇ ਦੀਆਂ ਦੋ ਗੱਡੀਆਂ ਨਾਲ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਲੈਣ ਲਈ ਜੇਲ੍ਹ ਪਹੁੰਚੀ ਸੀ।
ਭਗਤਾਂ ਨੂੰ ਕੀਤੀ ਖ਼ਾਸ ਅਪੀਲ
ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ਪਹੁੰਚਣ ਤੋਂ ਬਾਅਦ ਰਾਮ ਰਹੀਮ ਨੇ ਆਪਣੇ ਭਗਤਾਂ ਲਈ ਵੀਡੀਓ ਸੰਦੇਸ਼ ਜਾਰੀ ਕੀਤਾ, ਜਿਸ 'ਚ ਉਨ੍ਹਾਂ ਨੂੰ ਡੇਰੇ 'ਚ ਨਾ ਆਉਣ ਦੀ ਅਪੀਲ ਕੀਤੀ ਹੈ। ਸਿਰਸਾ ਪੁਲਸ ਦੇ ਇਕ ਅਧਿਕਾਰੀ ਨੇ ਰਾਮ ਰਹੀਮ ਦੇ ਡੇਰੇ 'ਚ ਆਉਣ ਦੀ ਪੁਸ਼ਟੀ ਕੀਤੀ ਹੈ। ਡੇਰਾ ਸੱਚਾ ਸੌਦਾ ਦਾ ਮੁੱਖ ਦਫ਼ਤਰ ਸਿਰਸਾ ਵਿਚ ਹੈ। ਇਸ ਦੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਹੋਰ ਸੂਬਿਆਂ 'ਚ ਵੱਡੀ ਗਿਣਤੀ 'ਚ ਭਗਤ ਹਨ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਪਿਛਲੇ ਸਾਲ 1 ਅਕਤੂਬਰ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਦੋਂ ਵੀ ਪੈਰੋਲ ਅਜਿਹੇ ਸਮੇਂ ਦਿੱਤੀ ਗਈ ਸੀ ਜਦੋਂ ਹਰਿਆਣਾ 'ਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਸਨ।
ਵਿੱਤੀ ਸਾਲ 2025 ਦੇ ਪਹਿਲੇ 9 ਮਹੀਨਿਆਂ 'ਚ 39% ਜ਼ਿਆਦਾ ਹੋਏ ਨਵੇਂ ਨਿਵੇਸ਼ ਦੇ ਐਲਾਨ
NEXT STORY