ਸਿਰਸਾ- ਡੇਰਾ ਮੁਖੀ ਰਾਮ ਰਹੀਮ ਨੇ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਕੇ ਡੇਰਾ ਪ੍ਰੇਮੀਆਂ ਨੂੰ 22 ਜਨਵਰੀ ਨੂੰ ਹੋਣ ਜਾ ਰਹੇ ਸ਼੍ਰੀਰਾਮ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ 'ਚ ਪਹੁੰਚਣ ਦਾ ਸੰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ ਰਾਮ ਰਹੀਮ ਸ਼ੁੱਕਰਵਾਰ ਨੂੰ ਪੈਰੋਲ 'ਤੇ ਰਿਹਾਅ ਹੋ ਗਿਆ। ਰਾਮ ਰਹੀਮ ਨੂੰ 50 ਦਿਨ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜ੍ਹੋ : 8ਵੀਂ ਤੱਕ ਦੇ ਸਕੂਲਾਂ ਦੀਆਂ ਵਧਾਈਆਂ ਗਈਆਂ ਛੁੱਟੀਆਂ, ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ
ਸੰਦੇਸ਼ 'ਚ ਡੇਰਾ ਮੁਖੀ ਨੇ ਸਮਰਥਕਾਂ ਨੂੰ ਕਿਹਾ ਕਿ ਇਕ ਵਾਰ ਮੁੜ ਤੁਹਾਡੀ ਸੇਵਾ 'ਚ ਹਾਜ਼ਰ ਹੋ ਗਿਆ ਹਾਂ। ਉਸ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਸਥਿਤ ਡੇਰੇ 'ਚ ਕਿਸੇ ਨੇ ਨਹੀਂ ਆਉਣਾ ਹੈ। ਰਾਮ ਰਹੀਮ ਨੇ ਕਿਹਾ ਕਿ 22 ਜਨਵਰੀ ਨੂੰ ਪੂਰੇ ਦੇਸ਼ 'ਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਦਾ ਉਤਸਵ ਮਨਾਇਆ ਜਾ ਰਿਹਾ ਹੈ, ਸਾਰੇ ਲੋਕਾਂ ਨੇ ਇਸ ਉਤਸਵ 'ਚ ਹਿੱਸਾ ਲੈਣਾ ਹੈ। ਇਸ ਉਤਸਵ ਨੂੰ ਦੀਵਾਲੀ ਦੀ ਤਰ੍ਹਾਂ ਮਨਾਉਣਾ ਹੈ। ਭਗਵਾਨ ਸਭ ਲੋਕਾਂ ਨੂੰ ਖੁਸ਼ੀਆਂ ਦੇਣ ਅਜਿਹੀ ਕਾਮਨਾ ਕਰਦੇ ਹਾਂ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਲਾ ਆਸ਼ਰਮ ਪਹੁੰਚਿਆ, ਜਿੱਥੋਂ ਉਸ ਨੇ ਆਪਣੇ ਸਮਰਥਕਾਂ ਲਈ ਇਹ ਵੀਡੀਓ ਸੰਦੇਸ਼ ਜਾਰੀ ਕੀਤੀ।
ਕਿਉਂ ਹੁੰਦੀ ਹੈ ਪੈਰੋਲ
ਦੱਸਣਯੋਗ ਹੈ ਕਿ ਕਿਸੇ ਵੀ ਦੋਸ਼ ਦੀ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਦੀ ਰਿਹਾਈ ਨੂੰ ਪੈਰੋਲ ਕਹਿੰਦੇ ਹਨ। ਪੈਰੋਲ 'ਤੇ ਜੇਲ੍ਹ ਤੋਂ ਬਾਹਰ ਜਾਣ ਲਈ ਕੈਦੀ ਨੂੰ ਵਜ੍ਹਾ ਦੱਸਣੀ ਪੈਂਦੀ ਹੈ। ਇਸ ਪੂਰੇ ਮਾਮਲੇ 'ਚ ਸੂਬਾ ਸਰਕਾਰ ਨੂੰ ਪੈਰੋਲ ਦੇਣ ਦਾ ਅਧਿਕਾਰ ਹੁੰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ
NEXT STORY