ਰੇਹਤਕ- ਡੇਰਾ ਮੁਖੀ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ 'ਚੋਂ ਬਾਹਰ ਆ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਪੈਰੋਲ ਦੀ ਮਿਆਦ ਤਕ ਰਾਮ ਰਹੀ ਯੂ.ਪੀ. ਬਾਗਪਤ ਦੇ ਬਰਨਾਵਾ ਆਸ਼ਰਮ 'ਚ ਰਹੇਗਾ। ਸੂਤਰਾਂ ਮੁਤਾਬਕ, ਰਾਮ ਰਹੀਮ ਸ਼ੁੱਕਰਵਾਰ ਸ਼ਾਮ ਨੂੰ ਜਾਂ ਸ਼ਨੀਵਾਰ ਸਵੇਰੇ ਜੇਲ੍ਹ 'ਚੋਂ ਬਾਹਰ ਆ ਸਕਦਾ ਹੈ।
ਇਸ ਤੋਂ ਪਹਿਲਾਂ 9 ਵਾਰ ਪੈਰੋਲ ਮਿਲ ਚੁੱਕੀ ਹੈ-
-ਪਹਿਲੀ ਵਾਰ 24 ਅਕਤੂਬਰ 2020 ਨੂੰ ਸਰਕਾਰ ਨੇ ਬੀਮਾਰ ਮਾਂ ਨੂੰ ਮਿਲਣ ਲਈ ਇਹ ਇਕ ਦਿਨ ਦੀ ਪੈਰੋਲ ਦਿੱਤੀ।
-ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ।
-7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
-ਜੂਨ 2022 ਨੂੰ ਰਾਮ ਰਹੀਮ ਨੂੰ ਇਕ ਮਹੀਨੇ ਲਈ ਫਿਰ ਪੈਰੋਲ ਦਿੱਤੀ ਗਈ ਸੀ।
-ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ।
-21 ਜਨਵਰੀ 2023 ਨੂੰ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲੀ।
- 20 ਜੁਲਾਈ ਨੂੰ 30 ਦਿਨਾਂਲ ਪੈਰੋਲ ਮਿਲੀ।
- 15 ਅਗਸਤ ਨੂੰ ਆਪਣੇ ਜਨਮ ਦਿਨ ਲਈ ਪੈਰੋਲ ਮਿਲੀ
- ਨਵੰਬਰ 2023 'ਚ 21 ਦਿਨਾਂ ਲਈ ਪੈਰੋਲ ਮਿਲੀ
ਹੁਣ 19 ਜਨਵਰੀ 2024 ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ।
ਦੱਸ ਦੇਈਏ ਕਿ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 2017 ਤੋਂ ਜੇਲ੍ਹ ਵਿਚ ਬੰਦ ਹੈ। ਪਹਿਲੀ ਵਾਰ ਕਿਸੇ ਸਾਧਵੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਪੰਨੂ ਨੇ ਆਡੀਓ ਸੰਦੇਸ਼ ਭੇਜ ਕੇ CM ਯੋਗੀ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ
NEXT STORY