ਅਯੁੱਧਿਆ (ਏਜੰਸੀ)- ਰਾਮ ਮੰਦਰ ’ਚ ਸ਼ਰਧਾਲੂਆਂ ਦੇ ਦਾਨ-ਚੜ੍ਹਾਵੇ ਦੀ ਸੁਰੱਖਿਆ ਅਤੇ ਪਾਰਦਰਸ਼ਤਾ ਵਧਾਉਣ ਲਈ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨੇ ਨਿਗਰਾਨੀ ਵਿਵਸਥਾ ਸਖ਼ਤ ਕਰ ਦਿੱਤੀ ਹੈ। ਟਰੱਸਟ ਦੇ ਮਹੰਤ ਦਿਨੇਂਦਰ ਦਾਸ ਨੇ ਦੱਸਿਆ ਕਿ 25 ਜੁਲਾਈ ਤੋਂ ਦਾਨ ਪੇਟੀਆਂ ਨੂੰ ਖਾਲੀ ਕਰਨ ਤੋਂ ਲੈ ਕੇ ਗਿਣਤੀ ਤੱਕ ਦੀ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਲਈ 8 ਮੈਂਬਰੀ ਨਿਗਰਾਨੀ ਟੀਮ ਤਾਇਨਾਤ ਕੀਤੀ ਗਈ ਹੈ ਅਤੇ 360 ਡਿਗਰੀ ਕੈਮਰਿਆਂ ਨਾਲ ਹਰ ਸਰਗਰਮੀ ਰਿਕਾਰਡ ਕੀਤੀ ਜਾ ਰਹੀ ਹੈ। ਮੰਦਰ ਕੰਪਲੈਕਸ ਦੀਆਂ ਲੱਗਭਗ 40 ਦਾਨ ਪੇਟੀਆਂ ਨੂੰ ਇਕੋ ਵੇਲੇ ਖਾਲੀ ਕਰਨ ਦੀ ਬਜਾਏ ਵੱਖ-ਵੱਖ ਦਿਨਾਂ ’ਚ ਖਾਲੀ ਕੀਤਾ ਜਾ ਰਿਹਾ ਹੈ। ਗਿਣਤੀ ਵਾਲੇ ਕਮਰੇ ’ਚ ਵਾਧੂ ਸੀ. ਸੀ. ਟੀ. ਵੀ. ਕੈਮਰੇ ਵੀ ਲਾਏ ਗਏ ਹਨ। ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਚੋਰੀ ਦੀ ਜਾਂਚ ਤੋਂ ਬਾਅਦ ਇਹ ਨਵੀਂ ਵਿਵਸਥਾ ਲਾਗੂ ਕੀਤੀ ਗਈ ਹੈ। ਮਾਮਲੇ ’ਚ ਪੁਲਸ ਜਾਂਚ ਜਾਰੀ ਹੈ ਅਤੇ ਕਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
NEXT STORY