ਅਯੁੱਧਿਆ- ਅਯੁੱਧਿਆ ਦੇ ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨੂੰ ਇਕ ਸ਼ੱਕੀ ਈ-ਮੇਲ ਮਿਲੀ ਹੈ, ਜਿਸ ਵਿਚ ਰਾਮ ਮੰਦਰ ਦੀ ਸੁਰੱਖਿਆ ਨੂੰ ਖ਼ਤਰਾ ਹੋਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਟਰੱਸਟ ਵਲੋਂ ਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅਯੁੱਧਿਆ ਜ਼ਿਲ੍ਹੇ ਦੀ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਨਾਂ ਨਾ ਉਜਾਗਰ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਟਰੱਸਟ ਨਾਲ ਮਿਲ ਕੇ ਸ਼ੱਕੀ ਈ-ਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜੋ ਤਾਮਿਲਨਾਡੂ ਤੋਂ ਆਈ ਸੀ। ਸੂਤਰਾਂ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਰਾਤ ਨੂੰ ਮਿਲੇ ਇਸ ਈ-ਮੇਲ ਵਿਚ ਟਰੱਸਟ ਨੂੰ ਰਾਮ ਮੰਦਰ ਦੀ ਸੁਰੱਖਿਆ ਨੂੰ ਖ਼ਤਰਾ ਹੋਣ ਦੇ ਸਬੰਧ ਵਿਚ ਚਿਤਾਵਨੀ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਟਰੱਸਟ ਜਾਂ ਸੁਰੱਖਿਆ ਏਜੰਸੀਆਂ ਵਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
ਡਿਫਾਲਟਰਾਂ 'ਤੇ ਕਾਰਵਾਈ ਲਈ ਨਗਰ ਨਿਗਮ ਤਿਆਰ ਤੇ ਪੰਜਾਬ 'ਚ ਵੱਡੀ ਵਾਰਦਾਤ, ਜਾਣੋਂ ਟੌਪ-10 ਖਬਰਾਂ
NEXT STORY