ਅਯੁੱਧਿਆ (ਏਜੰਸੀ) : ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਚੋਰੀ ਦੇ ਮਾਮਲੇ ’ਚ ਪੁਲਸ ਵੱਲੋਂ ਸਤੰਬਰ ਦੇ ਅੰਤ ਤੱਕ ਅਦਾਲਤ ’ਚ ਦੋਸ਼ ਪੱਤਰ ਦਾਖਲ ਕੀਤੇ ਜਾਣ ਦੀ ਉਮੀਦ ਹੈ। ਅਯੁੱਧਿਆ ਦੇ ਐੱਸ. ਐੱਸ. ਪੀ. ਗੌਰਵ ਗਰੋਵਰ ਨੇ ਸ਼ਨੀਵਾਰ ਕਿਹਾ ਕਿ ਜਾਂਚ 90 ਦਿਨਾਂ ਅੰਦਰ ਪੂਰੀ ਕਰਨ ਦਾ ਟੀਚਾ ਹੈ। ਜਾਂਚ ਤੋਂ ਬਾਅਦ ਦੋਸ਼ ਪੱਤਰ ਅਦਾਲਤ ’ਚ ਦਾਖਲ ਕੀਤਾ ਜਾਏਗਾ। ਮੌਜੂਦਾ ਵਿਸ਼ੇਸ਼ ਜਾਂਚ ਟੀਮ ਵੱਖਰੀ ਜਾਂਚ ਨਹੀਂ ਕਰ ਰਹੀ ਸਗੋਂ ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ ਨਾਲ ਤਾਲਮੇਲ ਕਰ ਰਹੀ ਹੈ । ਨਾਲ ਹੀ ਉੱਚ-ਐੱਸ. ਮਿਆਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਸਲਾਹ ਦੇ ਰਹੀ ਹੈ।
ਇਹ ਵੀ ਪੜ੍ਹੋ : ਅਸਾਮ 'ਚ ਹੜ੍ਹ ਨੇ ਮਚਾਈ ਤਬਾਹੀ: ਮਰਨ ਵਾਲਿਆਂ ਦੀ ਗਿਣਤੀ 99 ਤੱਕ ਪੁੱਜੀ, CM ਨੇ ਟੁੱਟੇ ਬੰਨ੍ਹਾਂ ਦਾ ਲਿਆ ਜਾਇਜ਼ਾ
ਆਈ. ਜੀ. ਕਿਰਨ ਐੱਸ. ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਚੜ੍ਹਾਵੇ ਦੀ ਚੋਰੀ ਦੇ ਵੱਖ-ਵੱਖ ਪੱਖਾਂ ਦੀ ਜਾਂਚ ਪੂਰੀ ਕਰ ਲਈ ਹੈ। ਉਹ ਸਥਾਨਕ ਪੱਧਰ ’ਤੇ ਚੱਲ ਰਹੀ ਜਾਂਚ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਚੋਰੀ ਦੇ ਸਬੰਧ ’ਚ 25 ਜੂਨ ਨੂੰ ਰਾਮ ਜਨਮਭੂਮੀ ਪੁਲਸ ਸਟੇਸ਼ਨ ’ਚ ਇਕ ਐਫ. ਆਈ. ਆਰ. ਦਰਜ ਕੀਤੀ ਗਈ ਸੀ। ਪੁਲਸ ਨੇ ਹੁਣ ਤੱਕ ਇਸ ਮਾਮਲੇ ’ਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਤੇ ਅਯੁੱਧਿਆ ਦੇ ਪੁਲਸ ਸੁਪਰਡੈਂਟ ਆਸ਼ੂਤੋਸ਼ ਤਿਵਾੜੀ ਨੇ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਦਸਤਾਵੇਜ਼ਾਂ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਚੜ੍ਹਾਵੇ ਦੀ ਚੋਰੀ ਦੀ ਜਾਂਚ ਲਈ ਇੰਸਪੈਕਟਰ ਜਨਰਲ ਕਿਰਨ ਐੱਸ. ਦੀ ਅਗਵਾਈ ਹੇਠ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਟੀਮ ’ਚ ਇਕ ਆਡੀਟਰ ਨੂੰ ਸ਼ਾਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮਾਮਲੇ ’ਚ ਜ਼ਿੰਮੇਵਾਰ ਕਿਸੇ ਵੀ ਵੱਡੇ ਵਿਅਕਤੀ ਵਿਰੁੱਧ ਅਜੇ ਤੱਕ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
ਮੁਲਜ਼ਮਾਂ ਨੇ ਝੂਠੇ ਦੋਸ਼ਾਂ ਹੇਠ ਜੇਲ ਭੇਜਣ ਦਾ ਲਾਇਆ ਦੋਸ਼
ਰਾਮ ਮੰਦਰ ਚੜ੍ਹਾਵੇ ਦੀ ਚੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ 8 ਮੁਲਜ਼ਮਾਂ ਨੇ ਹੁਣ ਪੁਲਸ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ। ਮੁਲਜ਼ਮਾਂ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਵਿਸ਼ੇਸ਼ ਜੱਜ ਦੀ ਅਦਾਲਤ ’ਚ ਆਪਣੇ ਵਕੀਲਾਂ ਰਾਹੀਂ ਅਰਜ਼ੀ ਦਾਇਰ ਕੀਤੀ, ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਝੂਠੇ ਦੋਸ਼ਾਂ ਹੇਠ ਜੇਲ ਭੇਜ ਦਿੱਤਾ ਗਿਆ ਹੈ। ਅਦਾਲਤ ’ਚ ਦਾਇਰ ਇਕ ਪਟੀਸ਼ਨ ’ਚ ਮੁਲਜ਼ਮਾਂ ਨੇ ਕਿਹਾ ਕਿ ਪੁਲਸ ਨੇ ਬਿਨਾਂ ਕਿਸੇ ਕਾਨੂੰਨੀ ਜਾਂਚ ਦੇ ਕਈ ਧਾਰਾਵਾਂ ਲਾਈਆਂ ਜਿਨ੍ਹਾਂ ਦਾ ਪਹਿਲੀ ਨਜ਼ਰੇ ਕੋਈ ਆਧਾਰ ਨਹੀਂ ਜਾਪਦਾ। ਉਨ੍ਹਾਂ ਪੁਲਸ ਦੀ ਕਾਰਵਾਈ ਦੀ ਸਮੀਖਿਆ ਦੀ ਮੰਗ ਕੀਤੀ। ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਇੰਚਾਰਜ ਵਿਸ਼ੇਸ਼ ਜੱਜ ਨੇ 10 ਅਗਸਤ ਦੀ ਮਿਤੀ ਨਿਰਧਾਰਤ ਕੀਤੀ ਤੇ ਸਬੰਧਤ ਪੁਲਸ ਸਟੇਸ਼ਨ ਤੋਂ ਰਿਪੋਰਟ ਤਲਬ ਕੀਤੀ। ਅਦਾਲਤ ਹੁਣ ਪੁਲਸ ਰਿਪੋਰਟ ਦੇ ਆਧਾਰ 'ਤੇ ਮਾਮਲੇ ’ਚ ਅਗਲੀ ਕਾਰਵਾਈ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
NEXT STORY