ਲਖਨਊ (ਇੰਟ.) - ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਚੋਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਮੰਗਲਵਾਰ ਨੂੰ ਆਪਣੀ 20 ਪੰਨਿਆਂ ਦੀ ਰਿਪੋਰਟ ਉੱਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਦਿੱਤੀ। ਰਿਪੋਰਟ ’ਚ ਮਾਮਲੇ ’ਚ ਐੱਫ. ਆਈ. ਆਰ. ਦਰਜ ਕਰਨ, ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਮੁੜ-ਗਠਨ ਤੇ ਕਿਸੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਨੂੰ ਮੰਦਰ ਦਾ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਪੜ੍ਹੋ ਇਹ ਵੀ - ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1 ਜਨਵਰੀ ਤੋਂ 22 ਜੂਨ ਤੱਕ 50 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਦੇ ਦਰਸ਼ਨ
ਸੂਤਰਾਂ ਅਨੁਸਾਰ ਐੱਸ. ਆਈ. ਟੀ. ਨੇ ਆਪਣੀ ਰਿਪੋਰਟ ਐਡੀਸ਼ਨਲ ਚੀਫ਼ ਸੈਕਟਰੀ (ਗ੍ਰਹਿ) ਸੰਜੇ ਪ੍ਰਸਾਦ ਨੂੰ ਸੌਂਪੀ। ਜਾਂਚ ਦੌਰਾਨ ਮੰਦਰ ਪ੍ਰਸ਼ਾਸਨ, ਕਰਮਚਾਰੀਆਂ ਤੇ ਹੋਰਨਾਂ ਸਬੰਧਤ ਧਿਰਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਚੜ੍ਹਾਵੇ ਦੀ ਗਿਣਤੀ ਤੇ ਪ੍ਰਬੰਧਨ ਵਿਵਸਥਾ ਦੀ ਸਮੀਖਿਆ ਕੀਤੀ ਗਈ। ਮੰਡਲ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ ਨੇ ਦੱਸਿਆ ਕਿ ਇਹ ਮੁੱਢਲੀ ਰਿਪੋਰਟ ਹੈ। ਇਸ ਦੌਰਾਨ ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 40 ਕਰਮਚਾਰੀਆਂ ਨੂੰ ਸੋਮਵਾਰ ਨੂੰ ਹਟਾ ਦਿੱਤਾ ਗਿਆ। ਉਨ੍ਹਾਂ ਦੀ ਥਾਂ ਹੋਰਨਾਂ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਾਲੀਵੁੱਡ ਐਕਟਰ Tiger Shroff ਨੇ ਬਾਬਾ ਬਾਗੇਸ਼ਵਰ ਤੋਂ ਲਿਆ ਆਸ਼ੀਰਵਾਦ, ਬਾਲਾਜੀ 'ਤੇ ਫਿਲਮ ਬਣਾਉਣ ਦੀ ਤਿਆਰੀ
NEXT STORY