ਨਵੀਂ ਦਿੱਲੀ (ਏਜੰਸੀ)- ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਵਿਚ ਗੁਰਦੁਆਰਿਆਂ ਵਿਚ ਭਾਰਤੀ ਅਧਿਕਾਰੀਆਂ ਦੇ ਦਾਖਲੇ ’ਤੇ ਲਗਾਈ ਗਈ ਪਾਬੰਦੀ ਤੋਂ ਬਾਅਦ ਵਿਦੇਸ਼ ਮੰਤਰਾਲੇ ਦੇ ਬੁਲਾਰਾ ਰਵੀਸ਼ ਕੁਮਾਰ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿਚ ਰਹਿ ਰਹੇ ਜ਼ਿਆਦਤਰ ਸਿੱਖ ਭਾਈਚਾਰੇ ਭਾਰਤ ਨਾਲ ਵਧੀਆ ਰਿਸ਼ਤੇ ਚਾਹੁੰਦੇ ਹਨ। ਕੁਝ ਜਥੇਬੰਦੀਆਂ ਵਲੋਂ ਹੀ ਬੈਨ ਲਗਾਇਆ ਗਿਆ ਹੈ, ਜਿਸ ਦਾ ਭਾਰਤ ’ਤੇ ਕੋਈ ਅਸਰ ਨਹੀਂ ਹੈ।ਉਨ੍ਹਾਂ ਕਿਹਾ ਕਿ ਕੁਝ ਲੋਕ ਭਾਰਤ ਅਤੇ ਸਿੱਖਾਂ ਦਰਮਿਆਨ ਰਿਸ਼ਤਿਆਂ ਵਿਚ ਦੂਰੀ ਲਿਆਉਣਾ ਚਾਹੁੰਦੇ ਹਨ ਪਰ ਇਸ ਦਾ ਭਾਰਤ ’ਤੇ ਕੋਈ ਅਸਰ ਨਹੀਂ ਹੈ ਅਤੇ ਇਸ ਨਾਲ ਭਾਰਤ ਤੇ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਭਾਈਚਾਰਿਆਂ ਵਿਚ ਕੋਈ ਫਰਕ ਨਹੀਂ ਪਵੇਗਾ।
ਦੱਸਣਯੋਗ ਹੈ ਕਿ ਕੈਨੇਡਾ ਦੇ 14 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਯੂ. ਕੇ. ਦੇ ਤਕਰੀਬਨ 100 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਅਤੇ ਅਮਰੀਕਾ ਦੇ 96 ਗੁਰਦੁਆਰਿਆਂ ’ਚ ਅਮਰੀਕਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੀ ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਤੇ ਡਿਪਲੋਮੈਟਾਂ ਦੇ ਆਉਣ 'ਤੇ ਪਾਬੰਦੀ ਲਾਈ ਸੀ। ਇਸ ਫੈਸਲੇ ਤੋਂ ਬਾਅਦ ਕਈ ਸਿੱਖ ਜਥੇਬੰਦੀਆਂ ਵਲੋਂ ਇਸ ਫੈਸਲੇ ਦੀ ਹਮਾਇਤ ਕੀਤੀ ਗਈ ਸੀ।
ਅੱਤਵਾਦੀਆਂ ਦੀ ਵੱਡੀ ਸਾਜਿਸ਼ ਅਸਫਲ, ਹਥਿਆਰ ਬਰਾਮਦ
NEXT STORY