ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਂ 'ਤੇ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਦਾ ਨਾਂ ਰੱਖੇ ਜਾਣ ਦੇ ਪ੍ਰਸਤਾਵ 'ਤੇ ਰਾਜਨੀਤੀ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ 'ਤੇ ਟਵੀਟ ਕਰਦਿਆਂ ਕਿਹਾ ਕਿ ਨਾਮ ਬਦਲਣ 'ਤੇ ਵੀ ਭਾਜਪਾ ਨੂੰ ਵੋਟਾਂ ਨਹੀਂ ਮਿਲਣਗੀਆਂ। ਉੱਤਰੀ ਦਿੱਲੀ ਨਗਰ ਨਿਗਮ ਦੇ ਮੇਅਰ ਵਲੋਂ ਜਾਰੀ ਹਦਾਇਤਾਂ ਮੁਤਾਬਕ ਉਨ੍ਹਾਂ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਦਾ ਨਾਮ ਅਟਲ ਬਿਹਾਰੀ ਵਾਜਪਾਈ ਦੇ ਨਾਮ 'ਤੇ ਰੱਖਿਆ ਜਾਣਾ ਹੈ। ਇਸ ਦੇ ਤਹਿਤ
ਉੱਤਰੀ ਦਿੱਲੀ ਨਗਰ ਨਿਗਮ ਨੇ ਇਤਿਹਾਸਕ ਰਾਮਲੀਲਾ ਮੈਦਾਨ ਦਾ ਨਾਮ ਵਾਜਪਾਈ ਦੇ ਨਾਮ 'ਤੇ ਰੱਖੇ ਜਾਣ ਨੂੰ ਲੈ ਕੇ ਇਕ ਪ੍ਰਸਤਾਵ ਤਿਆਰ ਕੀਤਾ ਹੈ, ਜਿਸ ਨੂੰ 30 ਅਗਸਤ ਨੂੰ ਸਦਨ ਦੀ ਬੈਠਕ 'ਚ ਰੱਖਿਆ ਜਾਵੇਗਾ। ਰਾਮਲੀਲਾ ਦਾ ਨਾਮ ਬਦਲਣ ਦੇ ਪ੍ਰਸਤਾਵ 'ਤੇ ਦਿੱਲੀ ਦੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਰਾਮਲੀਲਾ ਦਾ ਨਾਮ ਬਦਲ ਕੇ ਅਟਲ ਜੀ ਦੇ ਨਾਮ 'ਤੇ ਰੱਖਣ 'ਤੇ ਵੀ ਭਾਜਪਾ ਨੂੰ ਵੋਟਾਂ ਨਹੀਂ ਮਿਲੇਣਗੀਆਂ। ਭਾਜਪਾ ਨੂੰ ਪ੍ਰਧਾਨ ਮੰਤਰੀ ਦਾ ਨਾਮ ਬਦਲ ਦੇਣਾ ਚਾਹੀਦਾ ਹੈ ਤਾਂ ਸ਼ਾਇਦ ਫਿਰ ਕੁਝ ਵੋਟਾਂ ਉਨ੍ਹਾਂ ਨੂੰ ਮਿਲ ਜਾਣ ਕਿਉਂਕਿ ਹੁਣ ਉਨ੍ਹਾਂ ਦੇ ਆਪਣੇ ਨਾਮ 'ਤੇ ਤਾਂ ਲੋਕ ਉਨ੍ਹਾਂ ਨੂੰ ਵੋਟਾਂ ਨਹੀਂ ਦੇ ਰਹੇ।
ਦੂਜੇ ਪਾਸੇ ਦਿੱਲੀ ਦੇ ਪ੍ਰਦੇਸ਼ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਇਸ ਪ੍ਰਸਤਾਵ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਅਸੀਂ ਭਗਵਾਨ ਰਾਮ ਦੀ ਪੂਜਾ ਕਰਦੇ ਹਾਂ, ਇਸ ਲਈ ਰਾਮਲੀਲਾ ਮੈਦਾਨ ਦਾ ਨਾਮ ਬਦਲਣ ਦਾ ਕੋਈ ਸਵਾਲ ਹੀ ਨਹੀਂ ਉੱਠਦਾ। ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਠੀਕ ਹੈ ਪਰ ਇਸ 'ਤੇ ਅਮਲ ਕਰਨਾ ਜ਼ਰੂਰੀ ਨਹੀਂ ਹੈ।ਇਸ ਤੋਂ ਇਲਾਵਾ ਦਿੱਲੀ ਨਗਰ ਨਿਗਮ ਵਲੋਂ ਪਾਰਕਾਂ ਤੇ ਹਸਪਤਾਲਾਂ ਦਾ ਨਾਮ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਨਾਮ 'ਤੇ ਰੱਖਣ 'ਤੇ ਵਿਚਾਰ ਕੀਤੀ ਜਾ ਰਹੀ ਹੈ। ਉੱਤਰੀ ਦਿੱਲੀ ਨਗਰ ਨਿਗਮ ਦੇ ਮੇਅਰ ਆਦੇਸ਼ ਗੁਪਤਾ ਦਾ ਕਹਿਣਾ ਹੈ ਕਿ ਵਾਜਪਾਈ ਦਾ ਇਸ ਮੈਦਾਨ ਦੇ ਨਾਲ ਪੁਰਾਣਾ ਨਾਤਾ ਰਿਹਾ ਹੈ। ਇਸ ਲਈ 5 ਮੈਂਬਰ ਉਨ੍ਹਾਂ ਕੋਲ ਰਾਮਲੀਲਾ ਮੈਦਾਨ ਦਾ ਨਾਮ ਵਾਜਪਾਈ ਦੇ ਨਾਮ 'ਤੇ ਰੱਖਣ ਲਈ ਪ੍ਰਸਤਾਵ ਲਿਆਏ ਸਨ ਤੇ ਇਹ ਪ੍ਰਸਤਾਵ 30 ਤਰੀਕ ਦੀ ਸਦਨ ਦੀ ਬੈਠਕ 'ਚ ਰੱਖਿਆ ਜਾਵੇਗਾ। ਪ੍ਰਸਤਾਵ ਪਾਸ ਹੋਣ ਤੋਂ ਬਾਅਦ ਭਵਿੱਖ 'ਚ ਇਸ ਮੈਦਾਨ ਨੂੰ ਅਟਲ ਬਿਹਾਰੀ ਵਾਜਪਾਈ ਰਾਮਲੀਲਾ ਮੈਦਾਨ ਦੇ ਨਾਮ ਨਾਲ ਜਾਣਿਆ ਜਾਵੇਗਾ।
ਪੱਛਮੀ ਬੰਗਾਲ 'ਚ 25 ਕਿਲੋ ਸੋਨਾ ਜ਼ਬਤ, 4 ਗ੍ਰਿਫਤਾਰ
NEXT STORY