ਨਵੀਂ ਦਿੱਲੀ— ਬਿਹਾਰ ਦੇ ਸਾਬਕਾ ਗਵਰਨਰ ਅਤੇ ਭਾਜਪਾ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਨਾਥ ਕੋਵਿੰਦ ਬੁੱਧਵਾਰ ਦੇਰ ਰਾਤ ਆਪਣੀ ਪਤਨੀ ਸਣੇ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਸਰਵਨ ਕੀਤਾ।
ਇਸ ਮੌਕੇ 'ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਰਾਜੌਰੀ ਗਾਰਡਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਵੀ ਉਨ੍ਹਾਂ ਦੇ ਨਾਲ ਸਨ।
ਭਾਰਤ 'ਤੇ ਹਮਲੇ ਦੀ ਪੂਰੀ ਤਿਆਰੀ ਕਰ ਚੁੱਕਾ ਹੈ ਚੀਨ : ਮੁਲਾਇਮ
NEXT STORY