ਰਾਂਚੀ (ਝਾਰਖੰਡ) - ਰਾਂਚੀ ਦੀ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਸਮੇਤ 19 ਲੋਕਾਂ ਖ਼ਿਲਾਫ ਇਕ ਵਿਅਕਤੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਜਦੋਂ ਉਨ੍ਹਾਂ ਦਾ 20 ਸਾਲਾ ਪੁੱਤਰ ਵਿਚਾਰਅਧੀਨ ਕੈਦੀ ਵਜੋਂ ਜੇਲ ਵਿਚ ਬੰਦ ਸੀ, ਤਾਂ ਉਸ ਨਾਲ ਕਥਿਤ ਤੌਰ ’ਤੇ ਬਦਫੈਲੀ ਕੀਤੀ ਗਈ ਅਤੇ ਉਸ ਨੂੰ ਜ਼ਬਰਦਸਤੀ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਵਾਇਆ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: CM ਵਿਜੇ ਦੀ ਸੁਰੱਖਿਆ ’ਚ ਸੰਨ੍ਹ! ਪੁਲਸ ਦਾ ਘੇਰਾ ਤੋੜ ਉਨ੍ਹਾਂ ਕੋਲ ਪੁੱਜਾ ਅਣਪਛਾਤਾ ਵਿਅਕਤੀ
ਸ਼ਿਕਾਇਤ ਵਿਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਪੀੜਤ ਦੀ ਲਿਖਤੀ ਸ਼ਿਕਾਇਤ ਨੂੰ ਪਾੜ ਦਿੱਤਾ ਗਿਆ ਅਤੇ ਉਸ ਨੂੰ ਜੇਲ੍ਹ ਵਿਚ ਡਾਕਟਰੀ ਸਹੂਲਤ ਵੀ ਨਹੀਂ ਦਿੱਤੀ ਗਈ। ਸਦਰ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐੱਸ. ਪੀ.) ਸੰਜੀਵ ਬੇਸਰਾ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ’ਤੇ ਖੇਲਗਾਓਂ ਥਾਣੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਜੇਲ੍ਹ ਦੇ ਅੰਦਰ ਸਰਗਰਮ ਵਿਚਾਰਅਧੀਨ ਕੈਦੀਆਂ ਦੇ ‘ਗਿਰੋਹਾਂ’ ਨੇ ਨੌਜਵਾਨ ਨਾਲ ਕਥਿਤ ਤੌਰ ’ਤੇ 3 ਵਾਰ ਬਦਫੈਲੀ ਕੀਤੀ।
ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਾਥਰਸ ਮਾਣਹਾਨੀ ਮਾਮਲਾ : ਰਾਹੁਲ ਗਾਂਧੀ ਨੇ ਅਦਾਲਤ ’ਚ ਦਾਖ਼ਲ ਕੀਤਾ ਜਵਾਬ, 7 ਦਸੰਬਰ ਨੂੰ ਅਗਲੀ ਸੁਣਵਾਈ
NEXT STORY