ਨਵੀਂ ਦਿੱਲੀ- ਕਾਂਗਰਸ ਨੇ ਸੋਮਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਘਾਟ ਕਾਰਨ ਦੇਸ਼ ਤੋਂ ਵਿਦੇਸ਼ੀ ਨਿਵੇਸ਼ਕ ਦੌੜ ਰਹੇ ਹਨ। ਭ੍ਰਿਸ਼ਟਾਚਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ ਅਤੇ ਮਹਿੰਗਾਈ ਆਸਮਾਨ ਛੂਹ ਰਹੀ ਹੈ, ਇਸ ਲਈ ਰੁਪਿਆ 75 ਸਾਲ ’ਚ ਸਭ ਤੋਂ ਹੇਠਲੇ ਪੱਧਰ ’ਤੇ ਚੱਲਾ ਗਿਆ ਹੈ।
ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸੁਰਜੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 77.41 ਪੈਸੇ ਪ੍ਰਤੀ ਡਾਲਰ ਦੀ ਕੀਮਤ ’ਤੇ ਪਹੁੰਚ ਗਿਆ ਹੈ। 75 ਸਾਲ ’ਚ ਭਾਰਤ ਦੇ ਇਤਿਹਾਸ ’ਚ ਪਹਿਲੀ ਵਾਰ ਰੁਪਿਆ ਇਸ ਪੱਧਰ ਡਿੱਗ ਕੇ ਇਕ ਤਰ੍ਹਾਂ ਨਾਲ ICU ’ਚ ਪਹੁੰਚ ਗਿਆ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਦੇਸ਼ ’ਚ ਧਾਰਮਿਕ ਆਧਾਰ ’ਤੇ ਲੋਕਾਂ ਦੀਆਂ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ ਅਤੇ ਅਸ਼ਾਂਤੀ ਦਾ ਮਾਹੌਲ ਹੈ। ਸਰਕਾਰ ਦੀਆਂ ਆਰਥਿਕ ਨੀਤੀਆਂ ਨਾ ਹੋਣ ਕਾਰਨ ਚਾਰੋਂ ਪਾਸੇ ਮਹਿੰਗਾਈ ਦਾ ਬੋਲਬਾਲਾ ਹੈ। ਪੈਟਰੋਲ-ਡੀਜ਼ਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ਅਤੇ ਨਿਵੇਸ਼ਕ ਦੇਸ਼ ਛੱਡ ਕੇ ਵਾਪਸ ਜਾ ਰਿਹਾ ਹੈ।
ਸੁਰਜੇਵਾਲਾ ਨੇ ਕਿਹਾ ਕਿ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਾਤਾਰ ਡਿੱਗ ਰਿਹਾ ਹੈ। ਮਾਰਚ ਅਤੇ ਅਪ੍ਰੈਲ ਦੇ 15 ਦਿਨ ’ਚ ਦੇਸ਼ ਦਾ ਮੁਦਰਾ ਭੰਡਾਰ 604 ਅਰਬ ਡਾਲਰ ਤੋਂ ਡਿੱਗ ਕੇ 536 ਅਰਬ ਡਾਲਰ ਰਹਿ ਗਿਆ ਹੈ ਅਤੇ ਇਕ ਹਫ਼ਤੇ ਦੌਰਾਨ 31 ਅਰਬ ਡਾਲਰ ਦਾ ਨਿਵੇਸ਼ ਬਾਹਰ ਚੱਲਾ ਗਿਆ ਹੈ। ਭਾਜਪਾ ਪਾਰਟੀ ਹਿੰਦੂ-ਮੁਸਲਮਾਨ ਦਾ ਮਾਹੌਲ ਪੈਦਾ ਕਰ ਕੇ ਧਾਰਮਿਕ ਟਕਰਾਅ ਨੂੰ ਹੱਲਾ-ਸ਼ੇਰੀ ਦੇ ਰਿਹਾ ਹੈ, ਇਸ ਲਈ ਨਿਵੇਸ਼ਕਾਂ ਅਤੇ ਵਿਦੇਸ਼ੀ ਨਿਵੇਸ਼ਕਾਂ ਦਾ ਪੈਸਾ ਬਾਹਰ ਜਾ ਰਿਹਾ ਹੈ।
ਜੈਸ਼ੰਕਰ ਨੇ ਜਮੈਕਾ ਦੀ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ, ਰਾਸ਼ਟਰਪਤੀ ਦੀ ਯਾਤਰਾ ਦੀਆਂ ਤਿਆਰੀਆਂ 'ਤੇ ਹੋਈ ਚਰਚਾ
NEXT STORY