ਜਲੰਧਰ/ਰਾਜਸਥਾਨ (ਟੱਕਰ) : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਇਕ ਵਾਰ ਫਿਰ ਤੋਂ ਵਿਵਾਦਾਂ 'ਚ ਘਿਰ ਗਏ ਹਨ। ਦਰਅਸਲ ਕੁੱਝ ਸਮਾਂ ਪਹਿਲਾਂ ਭਾਈ ਰਣਜੀਤ ਸਿੰਘ ਦੇ ਇਕ ਸਾਥੀ ਸਤਵਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕੇਸ ਕਤਲ ਕੀਤੇ ਗਏ ਸਨ। ਹੁਣ ਇਸੇ ਮੁੱਦੇ 'ਤੇ ਹਰਭਜਨ ਸਿੰਘ ਨਾਂ ਦੇ ਵਿਅਕਤੀ ਵੱਲੋਂ ਰਾਜਸਥਾਨ ਦੇ ਅਨੂਪਗੜ੍ਹ ਥਾਣੇ 'ਚ ਭਾਈ ਰਣਜੀਤ ਸਿੰਘ ਅਤੇ ਸਤਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪਟਵਾਰੀ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਟੁੱਟੀ ਆਸ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਹਰਭਜਨ ਸਿੰਘ ਦਾ ਦੋਸ਼ ਹੈ ਕਿ ਭਾਈ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਉਨ੍ਹਾਂ ਨੇ ਦੋਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ। ਹਰਭਜਨ ਸਿੰਘ ਦਾ ਕਹਿਣਾ ਹੈ ਕਿ ਭਾਈ ਰਣਜੀਤ ਸਿੰਘ ਦੇ ਸਾਥੀ ਸਤਵਿੰਦਰ ਸਿੰਘ ਵੱਲੋਂ ਗੁਰੂ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ। ਹਰਭਜਨ ਸਿੰਘ ਦਾ ਕਹਿਣਾ ਹੈ ਕਿ ਭਾਈ ਰਣਜੀਤ ਸਿੰਘ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਸਤਵਿੰਦਰ ਸਿੰਘ ਨੇ ਇਹ ਕੰਮ ਕੀਤਾ ਹੈ ਕਿਉਂਕਿ ਭਾਈ ਰਣਜੀਤ ਸਿੰਘ ਹਮੇਸ਼ਾ ਸਿੱਖੀ ਖ਼ਿਲਾਫ ਬੋਲਦੇ ਰਹਿੰਦੇ ਹਨ।
ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ 'ਤੇ ਪੰਜਾਬ ਦੇ ਮੰਤਰੀਆਂ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ
ਜਾਣੋ ਕੀ ਹੈ ਪੂਰਾ ਮਾਮਲਾ
ਅਸਲ 'ਚ ਭਾਈ ਰਣਜੀਤ ਸਿੰਘ ਦੇ ਸਾਥੀ ਸਤਵਿੰਦਰ ਸਿੰਘ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ 'ਤੇ ਲਾਈਵ ਹੋ ਕੇ ਆਪਣੇ ਕੇਸ ਕਤਲ ਕਰ ਦਿੱਤੇ ਸਨ ਅਤੇ ਇਸ ਮਾਮਲੇ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋਇਆ ਸੀ। ਸਤਵਿੰਦਰ ਸਿੰਘ ਦੇ ਨਾਲ-ਨਾਲ ਭਾਈ ਰਣਜੀਤ ਸਿੰਘ ਖ਼ਿਲਾਫ਼ ਵੀ ਲੋਕਾਂ ਵੱਲੋਂ ਬੋਲਿਆ ਗਿਆ ਸੀ। ਹਾਲਾਂਕਿ ਇਸ ਸਾਰੇ ਮਾਮਲੇ ਸਬੰਧੀ ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਸਤਵਿੰਦਰ ਸਿੰਘ ਕਰੀਬ ਡੇਢ ਮਹੀਨਾ ਪਹਿਲਾਂ ਹੀ ਉਨ੍ਹਾਂ ਦੀ ਟੀਮ ਛੱਡ ਚੁੱਕਿਆ ਹੈ।
ਇਹ ਵੀ ਪੜ੍ਹੋ : CBSE : 10ਵੀਂ ਤੇ 12ਵੀਂ ਦੀਆਂ ਬਦਲਵੀਆਂ ਤੇ ਕੰਪਾਰਟਮੈਂਟ ਪ੍ਰੀਖਿਆਵਾਂ ਅੱਜ ਤੋਂ
ਉਨ੍ਹਾਂ ਕਿਹਾ ਕਿ ਜਦੋਂ ਉਹ ਕੁੱਝ ਸਮਾਂ ਪਹਿਲਾਂ ਉਨ੍ਹਾਂ ਕੋਲ ਆਇਆ ਸੀ ਤਾਂ ਮਾਨਸਿਕ ਤੌਰ 'ਤੇ ਬੀਮਾਰ ਸੀ। ਇਸ ਤੋਂ ਬਾਅਦ ਉਹ ਟੀਮ ਛੱਡ ਕੇ ਚਲਾ ਗਿਆ। ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਿਰੋਧੀ ਹਰ ਵੇਲੇ ਉਨ੍ਹਾਂ ਦੀ ਕੋਈ ਨਾ ਕੋਈ ਗਲਤੀ ਲੱਭਦੇ ਰਹਿੰਦੇ ਹਨ ਤਾਂ ਜੋ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
DSGMC ਚੋਣ ਨਤੀਜੇ 2021: ਦਿੱਲੀ ਕਮੇਟੀ ਦੀਆਂ ਚੋਣਾਂ ’ਚ ਮਨਜਿੰਦਰ ਸਿਰਸਾ ਪਿੱਛੇ, ਜਾਣੋ ਹੋਰ ਸੀਟਾਂ ਦੇ ਰੁਝਾਨ
NEXT STORY