ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਬਹਾਦਰ ਸੈਨਿਕਾਂ ਨੂੰ ਦੀ ਹਿੰਮਤ ਨੂੰ ਸਲਾਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ 'ਆਪ੍ਰੇਸ਼ਨ ਸਿੰਦੂਰ' ਦੀ ਪ੍ਰਸ਼ੰਸਾ ਕੀਤੀ ਹੈ। ਅਦਾਕਾਰ ਨੇ ਆਪਣੀ ਇੰਸਟਾ ਸਟੋਰੀ 'ਚ ਲਿਖਿਆ, 'ਰਾਹ ਚੱਲਦੇ ਨੂੰ ਅਸੀਂ ਛੇੜਦੇ ਨਹੀਂ, ਪਰ ਜੇਕਰ ਕੋਈ ਛੇੜੇ, ਤਾਂ ਅਸੀਂ ਛੱਡਦੇ ਨਹੀਂ।' ਆਪ੍ਰੇਸ਼ਨ ਸਿੰਦੂਰ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਲਿਖਿਆ, 'ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਹਿੰਮਤ ਅਤੇ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਫੈਸਲਾਕੁੰਨਤਾ ਨੂੰ ਸਲਾਮ।'
ਇਹ ਵੀ ਪੜ੍ਹੋ: 'ਆਪ੍ਰੇਸ਼ਨ ਸਿੰਦੂਰ' 'ਤੇ ਬਣੇਗੀ ਫਿਲਮ! 30 ਤੋਂ ਵੱਧ ਪ੍ਰੋਡਿਊਸਰਾਂ ਨੇ Title ਰਜਿਸਟ੍ਰੇਸ਼ਨ ਲਈ ਦਿੱਤੀਆਂ ਅਰਜ਼ੀਆਂ

ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿੱਚ, ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ ਵਿੱਚ ਜੈਸ਼-ਏ-ਮੁਹੰਮਦ ਦਾ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦਾ ਕੇਂਦਰ ਮੁਰੀਦਕੇ ਸ਼ਾਮਲ ਹਨ। ਪਹਿਲਗਾਮ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।
ਇਹ ਵੀ ਪੜ੍ਹੋ: ਭਾਰਤ ਨੇ ਪਾਕਿ ਦੇ ਹਮਲੇ ਕੀਤੇ ਨਾਕਾਮ, ਕੰਗਨਾ ਰਣੌਤ ਨੇ PM ਨਰਿੰਦਰ ਮੋਦੀ ਦੇ 'ਸੁਦਰਸ਼ਨ ਚੱਕਰ' ਦੀ ਕੀਤੀ ਪ੍ਰਸ਼ੰਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਤਣਾਅ ਦਰਮਿਆਨ IOC ਦਾ ਪੈਟਰੋਲ,ਡੀਜ਼ਲ ਤੇ ਗੈਸ ਸਿਲੰਡਰ ਨੂੰ ਲੈ ਕੇ ਵੱਡਾ ਬਿਆਨ
NEXT STORY