ਭਦੋਹੀ- ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ 'ਚ ਸ਼ਹਿਰ ਕੋਤਵਾਲੀ ਖੇਤਰ ਦੇ ਇਕ ਪਿੰਡ 'ਚ ਕੁੜੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਫਿਰ ਕਤਲ ਕਰ ਕੇ ਉਸ ਦੀ ਪਛਾਣ ਲੁਕਾਉਣ ਦੇ ਮਕਸਦ ਨਾਲ ਲਾਸ਼ ਤੇਜ਼ਾਬ ਨਾਲ ਸਾੜ ਦਿੱਤੀ ਗਈ। ਪੁਲਸ ਸੁਪਰਡੈਂਟ ਰਾਮ ਬਦਨ ਸਿੰਘ ਨੇ ਬੁੱਧਵਾਰ ਨੂੰ ਦੱਸਿਆ ਕਿ ਕੁੜੀ ਦੀ ਲਾਸ਼ ਨਦੀ 'ਚ ਮਿਲੀ। ਸੋਮਵਾਰ ਤੋਂ ਲਾਪਤਾ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ ਸਥਾਨਕ ਲੋਕ ਭੜਕ ਗਏ ਅਤੇ ਉਨ੍ਹਾਂ ਨੇ ਭਦੋਹੀ-ਜੌਨਪੁਰ ਮਾਰਗ 'ਤੇ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ। ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਫੋਰੈਂਸਿਕ ਟੀਮ ਨਾਲ ਮੌਕੇ 'ਤੇ ਮੌਜੂਦ ਹਨ। ਸਿੰਘ ਨੇ ਦੱਸਿਆ ਕਿ ਕੁੜੀ ਦੀ ਸੜੀ ਹੋਈ ਲਾਸ਼ ਵਰੁਣਾ ਨਦੀ 'ਚ ਮਿਲੀ ਹੈ। ਲਾਸ਼ ਦਾ ਚਿਹਰਾ ਅਤੇ ਕਮਰ ਦੇ ਉੱਪਰ ਦਾ ਹਿੱਸਾ ਤੇਜ਼ਾਬ ਨਾਲ ਸੜਿਆ ਹੋਇਆ ਮਿਲਿਆ। ਉਨ੍ਹਾਂ ਨੇ ਸ਼ੱਕ ਜਤਾਇਆ ਕਿ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਸ ਦਾ ਕਤਲ ਕੀਤਾ ਗਿਆ। ਪੁਲਸ ਮਾਮਲਾ ਦਰਜ ਕਰ ਕੇ ਜਾਂਚ ਕਰ ਰਹੀ ਹੈ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ
NEXT STORY