ਨਵੀਂ ਦਿੱਲੀ- ਦਿੱਲੀ 'ਚ 10 ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਕੋਲਕਾਤਾ 'ਚ ਮਹਿਲਾ ਡਾਕਟਰ ਦੇ ਰੇਪ ਅਤੇ ਕਤਲ ਮਾਮਲੇ ਨੂੰ ਲੈ ਕੇ ਸੋਮਵਾਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਕ ਬਿਆਨ ਵਿਚ ਦੱਸਿਆ ਗਿਆ ਕਿ ਮੌਲਾਨਾ ਆਜ਼ਾਦ ਮੈਡੀਕਲ ਕਾਲਜ, ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਹਸਪਤਾਲ, ਲੇਡੀ ਹਾਰਡਿੰਗ ਮੈਡੀਕਲ ਕਾਲਜ, ਵੀ.ਐੱਮ.ਐੱਮ.ਸੀ. ਅਤੇ ਸਫਦਰਜੰਗ ਹਸਪਤਾਲ, ਦੀਨਦਿਆਲ ਉਪਾਧਿਆਏ ਹਸਪਤਾਲ, ਜੀ.ਟੀ.ਬੀ., ਇਹਬਾਸ, ਡਾ. ਬਾਬਾ ਸਾਹਿਬ ਅੰਬੇਡਕਰ ਮੈਡੀਕਲ ਕਾਲਜ ਅਤੇ ਰਾਸ਼ਟਰੀ ਤਪਦਿਕ ਅਤੇ ਸਾਹ ਰੋਗਾਂ ਦੇ ਸੰਸਥਾ ਦੇ ਡਾਕਟਰ ਸਵੇਰੇ 9 ਵਜੇ ਸ਼ੁਰੂ ਹੋਈ ਹੜਤਾਲ ਵਿਚ ਸ਼ਾਮਲ ਹੋਏ ਹਨ।
ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਸਾਰੇ ਓ. ਪੀ. ਡੀ, ਆਪਰੇਸ਼ਨ ਥੀਏਟਰ ਅਤੇ ਵਾਰਡ ਡਿਊਟੀ ਬੰਦ ਰਹਿਣਗੇ ਪਰ ਐਮਰਜੈਂਸੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ। ਇਹ ਯਕੀਨੀ ਬਣਾਉਣ ਲਈ ਕਿ ਐਮਰਜੈਂਸੀ ਦੇ ਮਰੀਜ਼ਾਂ ਨੂੰ ਅਸੁਵਿਧਾ ਨਾ ਹੋਵੇ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ 'ਚ ਡਿਊਟੀ ਦੌਰਾਨ ਇਕ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਨੂੰ ਲੈ ਕੇ ਇਹ ਕਦਮ ਚੁੱਕਿਆ ਹੈ।
ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੇ ਇਸ ਸਰਕਾਰੀ ਹਸਪਤਾਲ ਦੇ ਸੈਮੀਨਾਰ ਹਾਲ 'ਚ ਵੀਰਵਾਰ ਰਾਤ ਨੂੰ 32 ਸਾਲਾ ਡਾਕਟਰ ਦੀ ਲਾਸ਼ ਅਰਧ ਨਗਨ ਹਾਲਤ 'ਚ ਮਿਲੀ। ਬਿਆਨ 'ਚ ਕਿਹਾ ਗਿਆ ਹੈ ਕਿ RGKar ਵਿਖੇ ਸਾਡੇ ਸਹਿਯੋਗੀਆਂ ਨਾਲ ਇਕਜੁਟਤਾ ਜ਼ਾਹਰ ਕਰਦੇ ਹੋਏ ਅਸੀਂ 12 ਅਗਸਤ ਤੋਂ ਹਸਪਤਾਲਾਂ ਵਿਚ ਬਦਲਵੀਆਂ ਸੇਵਾਵਾਂ ਨੂੰ ਦੇਸ਼ ਵਿਆਪੀ ਮੁਅੱਤਲ ਕਰਨ ਦਾ ਐਲਾਨ ਕਰਦੇ ਹਾਂ। ਇਹ ਫੈਸਲਾ ਬਹੁਤ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਲਿਆ ਗਿਆ ਹੈ। ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਸਾਡੀ ਆਵਾਜ਼ਾਂ ਸੁਣੀ ਜਾਵੇ, ਨਿਆਂ ਅਤੇ ਸੁਰੱਖਿਆ ਲਈ ਸਾਡੀਆਂ ਮੰਗਾਂ ਬਿਨਾਂ ਕਿਸੇ ਦੇਰੀ ਦੇ ਮੰਨੀਆਂ ਜਾਣ।
ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ
NEXT STORY