ਵਲਸਾਡ - ਗੁਜਰਾਤ ਦੇ ਵਲਸਾਡ ਜ਼ਿਲੇ ’ਚ 3 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਮੁਲਜ਼ਮ ਇਕ ਵਿਅਕਤੀ ਨੂੰ ਟ੍ਰੇਨ ਰਾਹੀਂ ਫਰਾਰ ਹੋਣ ਤੋਂ ਕੁਝ ਘੰਟਿਆਂ ਦੇ ਅੰਦਰ ਹੀ ਗ੍ਰਿਫਤਾਰ ਕਰ ਲਿਆ ਗਿਆ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਇਕ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਬਣਾਈ ਹੈ, ਜੋ 15 ਦਿਨਾਂ ਦੇ ਅੰਦਰ ਦੋਸ਼-ਪੱਤਰ ਦਾਖਲ ਕਰੇਗੀ।
ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ’ਚ ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਦਾ ਰਹਿਣ ਵਾਲਾ ਹੈ ਅਤੇ ਉਹ ਉਮਰਗ੍ਰਾਮ ਪਿੰਡ ’ਚ ਪੀੜਤਾ ਦੇ ਗੁਆਂਢ ’ਚ ਰਹਿੰਦਾ ਸੀ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਜਾਣਦਾ ਸੀ।
ਪੁਲਸ ਨੇ ਇਕ ਬਿਆਨ ’ਚ ਦੱਸਿਆ ਕਿ ਘਟਨਾ ਤੋਂ ਬਾਅਦ ਮੰਗਲਵਾਰ ਰਾਤ ਸੈਂਕੜੇ ਪਿੰਡ ਵਾਸੀਆਂ ਨੇ ਉਮਰਗ੍ਰਾਮ ਪੁਲਸ ਥਾਣੇ ਦਾ ਘਿਰਾਓ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਫੜਨ ਲਈ ਕ੍ਰਾਈਮ ਬ੍ਰਾਂਚ ਅਤੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਦੇ ਹੋਏ ਵੱਖ-ਵੱਖ ਟੀਮਾਂ ਬਣਾਈਆਂ।
ਮੁਲਜ਼ਮ ਕਥਿਤ ਤੌਰ ’ਤੇ ਬੱਚੀ ਨੂੰ ਉਮਰਗ੍ਰਾਮ ’ਚ ਇਕ ਚਾਲ ’ਚ ਉਸ ਦੇ ਫਲੈਟ ਦੇ ਉਪਰ ਸਥਿਤ ਆਪਣੇ ਕਮਰੇ ’ਚ ਲੈ ਗਿਆ ਅਤੇ ਮੰਗਲਵਾਰ ਦੁਪਹਿਰ ਨੂੰ ਉਸ ਨਾਲ ਜਬਰ-ਜ਼ਨਾਹ ਕੀਤਾ।
ਹੁਣ ਮੋਹਨ ਭਾਗਵਤ ਨੂੰ ਮਿਲੇਗੀ ਮੋਦੀ ਅਤੇ ਸ਼ਾਹ ਵਰਗੀ ਸੁਰੱਖਿਆ
NEXT STORY