ਜੈਪੁਰ — ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਕੋਤਵਾਲੀ ਥਾਣਾ ਖੇਤਰ 'ਚ ਵੀਰਵਾਰ ਸ਼ਾਮ ਨੂੰ ਇਕ ਵਿਅਕਤੀ ਨੇ 6 ਸਾਲ ਦੀ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ।
ਪੁਲਸ ਅਧਿਕਾਰੀਆਂ ਮੁਤਾਬਕ ਜਦੋਂ ਲੜਕੀ ਘਰ ਜਾ ਰਹੀ ਸੀ ਤਾਂ ਦੋਸ਼ੀ ਸਚਿਨ ਯੋਗੀ ਉਸ ਨੂੰ ਆਪਣੇ ਕਮਰੇ 'ਚ ਲੈ ਗਿਆ ਅਤੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲੜਕੀ ਰੋਂਦੀ ਹੋਈ ਬਾਹਰ ਆਈ।
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਇਸ ਘਟਨਾ ਦਾ ਵਿਰੋਧ ਕੀਤਾ ਅਤੇ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਗਾਇਕਾ ਭਵਤਾਰਿਣੀ ਦਾ ਹੋਇਆ ਦਿਹਾਂਤ
NEXT STORY