ਨਵੀਂ ਦਿੱਲੀ - ਦਿੱਲੀ ਦੇ ਨਾਗਲ ਕੈਂਟ ਵਿੱਚ ਹੋਏ ਬੱਚੀ ਦੇ ਰੇਪ ਅਤੇ ਕਤਲ ਦੇ ਮਾਮਲੇ ਵਿੱਚ ਕਾਫੀ ਸਿਆਸਤ ਦੇਖਣ ਨੂੰ ਮਿਲੀ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਵਿਵਾਦਾਂ ਵਿੱਚ ਰਹੇ ਸਨ। ਉਨ੍ਹਾਂ ਵੱਲੋਂ ਪੀੜਤਾ ਦੇ ਪਰਿਵਾਰ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਸੀ। ਇਸ 'ਤੇ ਕਾਫੀ ਹੰਗਾਮਾ ਹੋਇਆ ਸੀ ਪਰ ਹੁਣ ਬੱਚੀ ਦੇ ਪਰਿਵਾਰ ਨੇ ਖੁਦ ਨੂੰ ਇਸ ਵਿਵਾਦ ਤੋਂ ਦੂਰ ਕਰ ਲਿਆ ਹੈ। ਬੱਚੀ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਿਸੇ ਫੋਟੋ ਜਾਂ ਟਵੀਟ 'ਤੇ ਕੋਈ ਇਤਰਾਜ਼ ਨਹੀਂ ਹੈ।
ਦਰਅਸਲ ਕੁੱਝ ਦਿਨ ਪਹਿਲਾਂ ਰਾਹੁਲ ਗਾਂਧੀ ਪੀੜਤ ਪਰਿਵਾਰ ਨੂੰ ਮਿਲਣ ਦਿੱਲੀ ਗਏ ਸਨ। ਉਸ ਮੁਲਾਕਾਤ ਦੀ ਫੋਟੋ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀ ਸੀ। ਉਸ ਫੋਟੋ ਦੀ ਵਜ੍ਹਾ ਨਾਲ ਹੀ ਸਾਰਾ ਵਿਵਾਦ ਖੜ੍ਹਾ ਹੋਇਆ ਸੀ। ਦਿੱਲੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਰਜ ਕੀਤੀ ਗਈ ਅਤੇ ਰਾਹੁਲ ਗਾਂਧੀ 'ਤੇ FIR ਦਰਜ ਕਰਨ ਦੀ ਮੰਗ ਕੀਤੀ ਗਈ। ਦੋਸ਼ ਲਗਾਇਆ ਗਿਆ ਕਿ ਰਾਹੁਲ ਗਾਂਧੀ ਦੁਆਰਾ ਫੋਟੋ ਸਾਂਝੀ ਕਰ ਪੀੜਤਾ ਅਤੇ ਉਸਦੇ ਪਰਿਵਾਰ ਦੀ ਪਛਾਣ ਨੂੰ ਜਨਤਕ ਕੀਤਾ ਗਿਆ।
ਪਰ ਹੁਣ ਪੀੜਤਾ ਦੀ ਮਾਂ ਨੇ ਰਾਹੁਲ ਗਾਂਧੀ ਨੂੰ ਆਪਣੇ ਵੱਲੋਂ ਤਮਾਮ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਕਿਸੇ ਫੋਟੋ ਜਾਂ ਟਵੀਟ 'ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਵੱਲੋਂ ਪੁਲਸ ਜਾਂਚ 'ਤੇ ਵੀ ਤਸੱਲੀ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਬੱਚੀ ਨੂੰ ਨਿਆਂ ਮਿਲੇਗਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਗ੍ਰਹਿ ਮੰਤਰਾਲਾ ਨੇ ਖਾਰਿਜ ਕੀਤਾ ਸੁਖਬੀਰ ਬਾਦਲ ਦਾ ਦਾਅਵਾ, ਕਿਹਾ-ਚੰਡੀਗੜ੍ਹ ਪ੍ਰਸ਼ਾਸਨ ’ਚ ਤਬਦੀਲੀ ਦਾ ਨਹੀਂ ਲਿਆ ਫੈ਼ਸਲਾ
NEXT STORY