ਰਾਂਚੀ — ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਬਾਹਰੀ ਇਲਾਕੇ 'ਚ ਇਕ 17 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ ਗਿਆ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਪੀੜਤਾ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਸ਼ੁੱਕਰਵਾਰ ਰਾਤ ਨੂੰ ਆਪਣੇ ਦੋਸਤਾਂ ਨਾਲ ਮੇਲੇ 'ਚ ਗਈ ਸੀ ਅਤੇ ਉਥੋਂ ਕਿਸੇ ਜਾਣ-ਪਛਾਣ ਵਾਲੇ ਦੇ ਵਿਅਕਤੀ ਦੇ ਘਰ ਚਲੀ ਗਈ ਸੀ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਕੁਝ ਨੌਜਵਾਨ ਪਹਿਲਾਂ ਹੀ ਘਰ 'ਚ ਮੌਜੂਦ ਸਨ ਅਤੇ ਉਨ੍ਹਾਂ ਨੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ- ਨੌਕਰੀ ਦੇ ਬਹਾਨੇ ਪੰਜਾਬੀ ਕੁੜੀ ਨਾਲ ਦੋ ਵਿਅਕਤੀਆਂ ਨੇ ਕੀਤਾ ਜ਼ਬਰ-ਜਿਨਾਹ
ਰਤੂ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ, “ਪੀੜਤਾ ਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਨੌਜਵਾਨਾਂ ਦੇ ਚੁੰਗਲ ਤੋਂ ਭੱਜਣ ਵਿੱਚ ਕਾਮਯਾਬ ਰਹੀ ਅਤੇ ਉਸਨੇ ਘਰ ਦੇ ਬਾਹਰ ਕੁਝ ਪਿੰਡ ਵਾਸੀਆਂ ਨੂੰ ਦੇਖਿਆ। ਉਸਨੇ ਉਨ੍ਹਾਂ ਨੂੰ ਆਪਣੀ ਹੱਡਬੀਤੀ ਦੱਸੀ ਅਤੇ ਉਹ ਉਸਨੂੰ ਥਾਣੇ ਲੈ ਆਏ।” ਪੁਲਸ ਦੇ ਡਿਪਟੀ ਸੁਪਰਡੈਂਟ ਅਰਵਿੰਦ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਸਬੰਧ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨੌਕਰੀ ਦੇ ਬਹਾਨੇ ਪੰਜਾਬੀ ਕੁੜੀ ਨਾਲ ਦੋ ਵਿਅਕਤੀਆਂ ਨੇ ਕੀਤਾ ਜ਼ਬਰ-ਜਿਨਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ-NCR ਦੇ ਕਈ ਹਿੱਸਿਆਂ 'ਚ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
NEXT STORY