ਜੀਂਦ (ਸੰਜੀਵ) - ਥਾਣਾ ਸ਼ਹਿਰ ਨਰਵਾਣਾ ਇਲਾਕੇ ਦੀ ਰਹਿਣ ਵਾਲੀ 16 ਸਾਲ ਦੀ ਨਾਬਾਲਿਗ ਲੜਕੀ ਨੂੰ ਗੁਆਂਢ ਦੇ ਨੌਜਵਾਨ ਵੱਲੋਂ ਕਾਰ ’ਚ ਅਗਵਾ ਕਰ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ 16 ਸਾਲ ਦੀ ਬੇਟੀ ’ਤੇ ਗੁਆਂਢ ’ਚ ਰਹਿਣ ਵਾਲਾ ਨੌਜਵਾਨ ਰਣਜੀਤ ਬੁਰੀ ਨਜ਼ਰ ਰੱਖਦਾ ਸੀ ਅਤੇ ਅਕਸਰ ਘਰੋਂ ਨਿਕਲਦੇ ਸਮੇਂ ਉਸ ਦਾ ਪਿੱਛਾ ਕਰਦਾ ਸੀ।
ਇਹ ਵੀ ਪੜ੍ਹੋ - ਅਮਿਤ ਸ਼ਾਹ ਦਾ ਵੱਡਾ ਐਲਾਨ: ਦੋ ਵਾਰ ਮਿਲਣਗੇ ਮੁਫ਼ਤ ਸਿਲੰਡਰ, ਬੱਚਿਆਂ ਨੂੰ ਮਿਲਣਗੇ ਲੈਪਟਾਪ
ਬੀਤੀ 27 ਜੁਲਾਈ ਨੂੰ ਮੁਲਜ਼ਮ ਉਸ ਦੀ ਬੇਟੀ ਨੂੰ ਅਗਵਾ ਕਰ ਕੇ ਆਪਣੀ ਕਾਰ ਵਿਚ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਅਤੇ ਉਥੇ ਉਸ ਨਾਲ ਜਬਰ-ਜ਼ਨਾਹ ਕੀਤਾ। ਜਦੋਂ ਬੇਟੀ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇੰਨਾ ਹੀ ਨਹੀਂ ਘਟਨਾ ਤੋਂ ਬਾਅਦ ਮੁਲਜ਼ਮ ਨੇ ਉਸ ਦੀ ਬੇਟੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪੀੜਤਾ ਦੀ ਮਾਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਰਣਜੀਤ ਖ਼ਿਲਾਫ਼ ਮਹਿਲਾ ਥਾਣਾ ਜੀਂਦ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ - ਰਾਸ਼ਟਰੀ ਸਿਨੇਮਾ ਦਿਵਸ 'ਤੇ ਟੁੱਟੇ ਰਿਕਾਰਡ, ਸਿਨੇਮਾਘਰਾਂ 'ਚ ਪੁੱਜੇ 60 ਲੱਖ ਤੋਂ ਵੱਧ ਦਰਸ਼ਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop
NEXT STORY