ਨੋਇਡਾ : ਨੋਇਡਾ ਦੇ ਥਾਣਾ ਫੇਜ਼-2 ਇਲਾਕੇ 'ਚ ਰੈਪਿਡੋ ਡਰਾਈਵਰ ਵੱਲੋਂ ਮਹਿਲਾ ਸ਼ੈੱਫ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲੇ 'ਚ ਐੱਫ. ਆਈ. ਆਰ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਕੇ ਔਰਤ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ।
ਜਾਣਕਾਰੀ ਮੁਤਾਬਕ, ਮੋਦੀਨਗਰ ਦੀ ਰਹਿਣ ਵਾਲੀ ਮਹਿਲਾ ਸ਼ੈੱਫ ਨੇ ਦੱਸਿਆ ਕਿ ਉਸ ਨੇ ਗਾਜ਼ੀਆਬਾਦ ਤੋਂ ਨੋਇਡਾ ਸੈਕਟਰ-80 ਜਾਣ ਲਈ ਰੈਪਿਡੋ ਸਕੂਟੀ ਬੁੱਕ ਕਰਵਾਈ ਸੀ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 9 ਵਜੇ ਵਾਪਰੀ। ਔਰਤ ਨੇ ਦੱਸਿਆ ਕਿ ਸਫ਼ਰ ਦੌਰਾਨ ਸਕੂਟੀ ਚਾਲਕ ਅਨੁਜ ਸ਼ੇਹਰਾ ਵਾਸੀ ਗੀਤਾ ਕਾਲੋਨੀ ਨੇ ਉਸ ਦੀ ਲੱਤ 'ਤੇ ਹੱਥ ਰੱਖ ਕੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਦਿੱਲੀ 'ਚ ਸੰਘਣੀ ਧੁੰਦ ਕਾਰਨ 51 ਟ੍ਰੇਨਾਂ ਲੇਟ, ਕਈ ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
ਔਰਤ ਨੇ ਪਹਿਲਾਂ ਤਾਂ ਵਿਰੋਧ ਕੀਤਾ ਅਤੇ ਉਸ ਦਾ ਹੱਥ ਹਟਾਇਆ, ਪਰ ਚਾਲਕ ਨੇ ਆਪਣੀਆਂ ਹਰਕਤਾਂ ਦੁਹਰਾਉਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਔਰਤ ਨੇ ਸਕੂਟਰ ਰੋਕ ਕੇ ਜ਼ੋਰਦਾਰ ਵਿਰੋਧ ਕੀਤਾ। ਔਰਤ ਦੇ ਵਿਰੋਧ ਦੇ ਬਾਵਜੂਦ ਦੋਸ਼ੀ ਨੇ ਆਪਣੀਆਂ ਹਰਕਤਾਂ ਜਾਰੀ ਰੱਖੀਆਂ ਅਤੇ ਉਸ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਔਰਤ ਨੇ ਫੇਜ਼-2 ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਗਈ।
ਪੁਲਸ ਨੇ ਔਰਤ ਨੂੰ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ
ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਅਨੁਜ ਸ਼ੇਹਰਾ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਅਤੇ ਸਬੂਤਾਂ ਦੇ ਆਧਾਰ 'ਤੇ ਅਨੁਜ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਸ ਨੇ ਵੀ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਕੇ ਔਰਤ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ 'ਚੋਂ ਮਿਲੀਆਂ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ, ਜਾਂਚ 'ਚ ਜੁਟੀ ਪੁਲਸ
NEXT STORY