ਜੀਂਦ : ਹਰਿਆਣਾ ਦੇ ਜੀਂਦ ਵਿਚ ਇਕ ਲੜਕੀ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਕਰਨ ਤੇ ਅਸ਼ਲੀਲ ਵੀਡੀਓ ਬਣਾ ਕੇ ਤਿੰਨ ਲੱਖ ਰੁਪਏ ਤੇ ਸੋਨੇ ਦੇ ਗਹਿਣੇ ਠੱਗਣ ਦੇ ਲਈ ਇਕ ਵਿਅਕਤੀ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਮੁਲਜ਼ਮ ਨੇ ਖੁਦ ਨੂੰ ਭਾਰਤੀ ਪੁਲਸ ਸੇਵਾ (ਆਈਪੀਐੱਸ) ਦਾ ਅਧਿਕਾਰੀ ਦੱਸ ਕੇ ਲੜਕੀ ਨੂੰ ਫਸਾਇਆ ਸੀ।
ਪੁਲਸ ਮੁਤਾਬਕ ਮੁਲਜ਼ਮ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੀੜਤਾ ਨਾਲ ਦੋਸਤੀ ਕੀਤੀ ਅਤੇ ਉਸ ਨੂੰ ਮਿਲਣ ਦੇ ਬਹਾਨੇ ਬੁਲਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਜੈ ਵਾਸੀ ਦੀਪਲਾਨਾ ਬਰਨੀ, ਰਾਜਸਥਾਨ ਵਜੋਂ ਹੋਈ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਤੋਂ ਪੰਜ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ 3 ਲੱਖ ਰੁਪਏ ਦੀ ਠੱਗੀ ਹੋਈ ਨਕਦੀ ਵੀ ਬਰਾਮਦ ਕਰ ਲਈ ਗਈ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੇ ਆਈਪੀਐੱਸ ਅਫ਼ਸਰ ਹੋਣ ਦਾ ਦਾਅਵਾ ਕਰ ਕੇ ਲੜਕੀ ਨੂੰ ਵਰਗਲਾ ਲਿਆ ਸੀ। ਪੁਲਸ ਮੁਤਾਬਕ ਸਦਰ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ 20 ਸਾਲਾ ਲੜਕੀ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ ਉਸ ਦੀ ਸ਼ੋਸ਼ਲ ਮੀਡੀਆ ਪਲੇਟਫਾਰਮ 'ਤੇ ਮੁਲਜ਼ਮ ਨਾਲ ਜਾਣ-ਪਛਾਣ ਹੋਈ, ਜਿਸ ਨੇ ਖੁਦ ਨੂੰ ਹਨੂੰਮਾਨਗੜ੍ਹ 'ਚ ਇਕ ਆਈਪੀਐੱਸ ਅਧਿਕਾਰੀ ਦੱਸਿਆ ਸੀ। ਪੁਲਸ ਨੇ ਪੀੜਤਾ ਦੇ ਹਵਾਲੇ ਨਾਲ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਵਾਅਦਾ ਕੀਤਾ ਸੀ, ਜਿਸ ਦੇ ਬਦਲੇ ਉਸ ਨੇ 8 ਲੱਖ ਰੁਪਏ ਮੰਗੇ। ਪੀੜਤਾ ਨੇ ਦੱਸਿਆ ਕਿ ਦੋਸ਼ੀ ਨੇ ਲੜਕੀ ਨੂੰ ਮਿਲਣ ਲਈ ਬੁਲਾਇਆ, ਉਸ ਨੂੰ ਇਕ ਹੋਟਲ ਵਿਚ ਲੈ ਗਿਆ, ਉਸ ਨੂੰ ਨਸ਼ੀਲੀ ਚੀਜ਼ ਪਿਲਾ ਕੇ ਉਸ ਨਾਲ ਜਬਰ ਜਨਾਹ ਕੀਤਾ ਤੇ ਅਸ਼ਲੀਲ ਵੀਡੀਓ ਵੀ ਬਣਾਈ।
ਪੁਲਸ ਅਨੁਸਾਰ ਦੋਸ਼ੀ ਨੇ ਫਰਵਰੀ ਤੋਂ ਜੂਨ ਤੱਕ ਕਈ ਵਾਰ ਪੀੜਤਾ ਨਾਲ ਜਬਰ ਜਨਾਹ ਕੀਤਾ ਅਤੇ ਇਸ ਦੌਰਾਨ ਉਹ 3 ਲੱਖ ਰੁਪਏ, ਇੱਕ ਸੋਨੇ ਦੀ ਚੂੜੀ, ਇੱਕ ਮੰਗਲਸੂਤਰ ਅਤੇ ਇੱਕ ਸੋਨੇ ਦਾ ਲਾਕੇਟ ਵੀ ਲੈ ਗਿਆ। ਸਿਟੀ ਥਾਣੇ ਦੀ ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਰੀਨਾ ਰਾਣੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਨੂੰ ਹਨੂੰਮਾਨਗੜ੍ਹ ਦੇ ਵਾਰਡ 9 ਦੀ ਦੀਪਲਾਨਾ ਬਰਾਨੀ ਤੋਂ ਗ੍ਰਿਫ਼ਤਾਰ ਕਰਕੇ ਪੰਜ ਦਿਨਾਂ ਦੇ ਰਿਮਾਂਡ ’ਤੇ ਲਿਆ ਹੈ ਅਤੇ ਉਸ ਦੇ ਕਬਜ਼ੇ ’ਚੋਂ 3 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।
ਦਾਊਦ ਇਬਰਾਹਿਮ ਗਿਰੋਹ 'ਤੇ ਲਾਗੂ ਨਹੀਂ ਹੋਵੇਗਾ UAPA, ਕੋਰਟ ਨੇ 2 ਮੈਂਬਰਾਂ ਨੂੰ ਦਿੱਤੀ ਜ਼ਮਾਨਤ
NEXT STORY